ਡਰੱਗਸ ਮਾਮਲੇ 'ਚ ਰੀਆ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ ਤੇ ਸੈਸ਼ਨ ਕੋਰਟ 'ਚ ਸੁਣਵਾਈ ਕੱਲ੍ਹ ਹੋਏਗੀ। ਉਸ ਦੇ ਵਕੀਲ ਸਤੀਸ਼ ਮਾਨੇਸ਼ਿੰਦੇ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਰੀਆ ਤੋਂ ਇਲਾਵਾ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ ਤੇ ਵੀ ਕੱਲ੍ਹ ਸੁਣਵਾਈ ਹੋਏਗੀ। ਅੱਜ ਰੀਆ ਚੱਕਰਵਰਤੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭਾਏਖਲਾ ਜੇਲ੍ਹ ਭੇਜ ਦਿੱਤਾ ਗਿਆ ਹੈ। ਰੀਆ ਗ੍ਰਿਫਤਾਰੀ ਐਨਡੀਪੀਐਸ ਐਕਟ ਦੀ ਧਾਰਾ 16/20 ਤਹਿਤ ਹੋਈ ਹੈ। ਉਹ 22 ਸਤੰਬਰ ਤੱਕ ਜੇਲ੍ਹ 'ਚ ਰਹੇਗੀ। ਦੱਸਣਯੋਗ ਹੈ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਨੂੰ ਲੰਬੀ ਪੁੱਛਗਿੱਛ ਤੋਂ ਬਾਅਦ ਰੀਆ ਨੂੰ ਕੱਲ੍ਹ ਗ੍ਰਿਫਤਾਰ ਕੀਤਾ ਸੀ।
ਚੰਡੀਗੜ੍ਹ ਮੇਅਰ ਚੋਣ- ਨਾਮਜ਼ਦਗੀ ਅੱਜ, AAP-ਕਾਂਗਰਸ ਗਠਜੋੜ ਦੀ ਤਿਆਰੀ, BJP ਨੂੰ ਟੱਕਰ ਦੇਣ ਲਈ ਵੱਡਾ ਦਾਅ! ਕੌਣ ਜਿੱਤੇਗਾ?
Punjab School Holiday: ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ