Punjab Election 2022: ਭਗਵੰਤ ਮਾਨ ਕਰ ਰਹੇ ਹਨ ਜ਼ੋਰਦਾਰ ਪ੍ਰਚਾਰ, ਲੋਕਾਂ ਨੂੰ ਕੀਤੀ 'ਆਪ' ਦੀ ਪਾਰਟੀ ਬਣਾਉਣ ਦੀ ਅਪੀਲ
ਅਕਾਲੀ-ਕਾਂਗਰਸ-ਭਾਜਪਾ ਨੇ ਪੰਜਾਬੀਆਂ ਨੂੰ 50 ਸਾਲਾਂ ਤੋਂ ਮੂਰਖ ਬਣਾਉਂਦੀਆਂ ਰਹੀਆਂ ਹਨ, ਹਰ ਵਾਰ ਆਪਸੀ ਸਮਝੌਤੇ ਕਰਕੇ ਸਰਕਾਰਾਂ ਬਣਾਈਆਂ-ਭਗਵੰਤ ਮਾਨਭਗਵੰਤ ਮਾਨ ਨੇ ਸੁਲਤਾਨਪੁਰ ਲੋਧੀ 'ਚ 'ਆਪ' ਉਮੀਦਵਾਰ ਸੱਜਣ ਸਿੰਘ ਚੀਮਾ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕੀਤੀ ਝਾੜੂ ਦਾ ਬਟਨ ਦਬਾ ਕੇ 'ਆਪ' ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ
ਸੁਲਤਾਨਪੁਰ ਲੋਧੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਜ਼ੋਰਦਾਰ ਪ੍ਰਚਾਰ ਕਰ ਰਹੇ ਹਨ। ਮਾਨ ਇੱਕ ਦਿਨ ਵਿੱਚ ਪੰਜ-ਛੇ ਹਲਕਿਆਂ ਨੂੰ ਕਵਰ ਕਰ ਰਹੇ ਹਨ ਅਤੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੀ ਲੋਕਪ੍ਰਿਅਤਾ ਵਧਾ ਰਹੇ ਹਨ। ਉਨ੍ਹਾਂ ਨੇ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ 'ਚ ਵੱਖ-ਵੱਖ ਥਾਵਾਂ 'ਤੇ 'ਆਪ' ਉਮੀਦਵਾਰ ਸੱਜਣ ਸਿੰਘ ਚੀਮਾ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਝਾੜੂ ਦਾ ਬਟਨ ਦਬਾਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਅਪੀਲ ਕੀਤੀ।
ਭਗਵੰਤ ਮਾਨ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲਿਆ। ਮਾਨ ਨੂੰ ਦੇਖਣ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਅਤੇ ਥਾਂ-ਥਾਂ ਤੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਹਾਡੇ, ਤੁਹਾਡੇ ਬੱਚਿਆਂ ਅਤੇ ਪੰਜਾਬ ਦੇ ਭਵਿੱਖ ਦਾ ਫੈਸਲਾ 20 ਫਰਵਰੀ ਨੂੰ ਹੋਣਾ ਹੈ। ਸੋ ਇਸ ਵਾਰ ਪੰਜਾਬ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਵੋਟ ਪਾਓ, ਬਿਨਾਂ ਕਿਸੇ ਦੇ ਭੁਲੇਖੇ ਵਿੱਚ।
ਉਨ੍ਹਾਂ ਨੇ ਅਕਾਲੀ-ਕਾਂਗਰਸ 'ਤੇ ਮਿਲੀਭੁਗਤ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪਿਛਲੇ 50 ਸਾਲਾਂ ਤੋਂ ਅਕਾਲੀ-ਕਾਂਗਰਸੀ ਮਿਲ ਕੇ ਪੰਜਾਬ ਨੂੰ ਲੁੱਟ ਰਹੇ ਹਨ। ਆਮ ਆਦਮੀ ਗਰੀਬ ਹੁੰਦਾ ਜਾ ਰਿਹਾ ਹੈ, ਪਰ ਇਨ੍ਹਾਂ ਪਾਰਟੀਆਂ ਦੇ ਨੇਤਾਵਾਂ ਦਾ ਖਜ਼ਾਨਾ ਦਿਨੋ-ਦਿਨ ਭਰਦਾ ਜਾ ਰਿਹਾ ਹੈ। ਦੋਵਾਂ ਪਾਰਟੀਆਂ ਨੇ ਮਿਲ ਕੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਅਤੇ ਆਪਸੀ ਸਮਝੌਤਾ ਕਰਕੇ ਸੱਤਾ ਵਿੱਚ ਆਈਆਂ। ਪਿਛਲੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਦੋਵੇਂ ਪਾਰਟੀਆਂ ਇੱਕਜੁੱਟ ਹੋਈਆਂ ਸੀ। ਹੁਣ ਦੋਵੇਂ ਫਿਰ ਤੋਂ ਇਕੱਠੇ ਹੋ ਗਏ ਹਨ। ਸਾਨੂੰ ਉਨ੍ਹਾਂ ਦੀਆਂ ਸਾਜ਼ਿਸ਼ਾਂ ਨੂੰ ਸਮਝਣਾ ਹੋਵੇਗਾ ਅਤੇ ਸਾਵਧਾਨ ਰਹਿਣਾ ਹੋਵੇਗਾ। ਇਸ ਵਾਰ ਝਾੜੂ ਦਾ ਬਟਨ ਦਬਾ ਕੇ ਅਕਾਲੀ-ਕਾਂਗਰਸ ਦਾ ਸਫਾਇਆ ਕਰਨਾ ਪਵੇਗਾ ਅਤੇ ਗੰਦੀ ਰਾਜਨੀਤੀ ਨੂੰ ਪੰਜਾਬ ਵਿਚੋਂ ਖਤਮ ਕਰਨਾ ਹੋਵੇਗਾ।
ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਸਾਡੇ ਉਮੀਦਵਾਰ ਵੀ ਸਾਧਾਰਨ ਪਰਿਵਾਰਾਂ ਦੇ ਲੋਕ ਹਨ। ਉਹ ਆਮ ਲੋਕਾਂ ਦੀ ਦੁਰਦਸ਼ਾ ਤੋਂ ਜਾਣੂ ਹੈ। ਜਿੱਤਣ ਤੋਂ ਬਾਅਦ ਵੀ ਉਹ ਤੁਹਾਡੇ ਵਿਚਕਾਰ ਹੀ ਰਹਿਣਗੇ ਅਤੇ ਤੁਹਾਡੀ ਖੁਸ਼ੀ-ਗਮੀ ਵਿੱਚ ਤੁਹਾਡਾ ਸਾਥ ਦੇਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਵੀ ਆਮ ਲੋਕਾਂ ਦੀ ਸਰਕਾਰ ਹੋਵੇਗੀ। ਗਰੀਬ ਅਤੇ ਦੱਬੇ-ਕੁਚਲੇ ਲੋਕਾਂ ਸਮੇਤ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਸਾਡਾ ਮਕਸਦ ਪੰਜਾਬ ਦੇ ਹਰ ਆਮ ਆਦਮੀ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਹੈ।
ਇਹ ਵੀ ਪੜ੍ਹੋ: Weather Update: ਦਿੱਲੀ 'ਚ ਛਾਏਗਾ ਸੂਰਜ ਤਾਂ ਪੰਜਾਬ 'ਚ ਰਹੇਗੀ ਧੁੰਦ, ਮੌਸਮ ਵਿਭਾਗ ਵਲੋਂ ਇਨ੍ਹਾਂ ਸੂਬਿਆਂ 'ਚ ਬਾਰਿਸ਼ ਦਾ ਅਲਰਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin