ਪੜਚੋਲ ਕਰੋ

ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨਾਲ ਕੀਤੀਆਂ ਵਿਚਾਰਾਂ, ਕੰਮਾਂ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਹਲਕਾ ਜਗਰਾਉਂ ਦੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨਾਲ ਵਿਚਾਰਾਂ ਕੀਤੀਆਂ।

ਚੰਡੀਗੜ੍ਹ: ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਨੰਦ ਸਿੰਘ ਜੀ ਦੇ ਬਰਸੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਹਲਕਾ ਜਗਰਾਉਂ ਦੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨਾਲ ਵਿਚਾਰਾਂ ਕੀਤੀਆਂ।

ਇਸ ਮੌਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਦੱਸਿਆ ਗਿਆ ਕਿ ਉਹਨਾਂ ਦੀ ਟੀਮ ਹਲਕਾ ਜਗਰਾਉਂ ਦਾ ਵਿਕਾਸ ਕਰਨ ਲਈ ਪੂਰੇ ਉਤਸ਼ਾਹ ਨਾਲ ਕੰਮ ਕਰ ਰਹੀ ਹੈ ਅਤੇ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਾ ਚਾਹੁੰਦੇ।ਉਹਨਾਂ ਦੱਸਿਆ ਕਿ ਬੇਟ ਇਲਾਕੇ ਲਈ ਇੱਕ ਆਈ.ਟੀ.ਆਈ ਬਣਾਈ ਜਾਵੇਗੀ ਅਤੇ ਇੱਕ 66 ਕੇਵੀ ਬਿਜਲੀ ਦਾ ਵੱਡਾ ਗਰਿੱਡ ਸਥਾਪਿਤ ਕਰਵਾਇਆ ਜਾਵੇਗਾ, ਜਿਸ ਲਈ ਉਹ ਪੂਰੀ ਤਰਾਂ ਜੁਟੇ ਹੋਏ ਹਨ। 

ਉਹਨਾਂ ਆਖਿਆ ਕਿ ਜਗਰਾਉਂ ਇਲਾਕੇ ਦੇ ਵੱਡੇ ਪਿੰਡ ਕਾਉਂਕੇ ਕਲਾਂ ਵਿਖੇ ਵੀ ਇੱਕ 66 ਕੇਵੀ ਗਰਿੱਡ ਲਗਵਾਇਆ ਜਾਵੇਗਾ। ਇਸ ਤੋਂ ਇਲਾਵਾ ਜਗਰਾਉਂ-ਰਾਏਕੋਟ ਰੋਡ ਉਪਰ ਸਥਿਤੀ ਅਖਾੜੇ ਵਾਲੀ ਨਹਿਰ ਦਾ ਪੁਲ ਜੋ ਅੰਗਰੇਜ਼ਾਂ ਵੇਲੇ ਦਾ ਬਣਿਆ ਹੋਇਆ ਹੈ, ਉਹ ਮਿਆਦ ਪੁਗਾ ਚੁੱਕਾ ਹੈ ਤੇ ਤੰਗ ਹੈ ਅਤੇ ਖਸਤਾ ਹਾਲਤ ਵਿੱਚ ਵੀ ਹੈ ਉਥੇ ਨਵਾਂ ਪੁਲ ਬਨਾਉਣ ਲਈ ਨਬਾਰਡ ਸਕੀਮ ਤਹਿਤ 7 ਕਰੋੜ 80 ਲੱਖ ਰੁਪਏ ਮੰਨਜੂਰ ਹੋ ਚੁੱਕੇ ਹਨ।

ਲੋੜੀਂਦੀਆਂ ਕਾਰਵਾਈਆਂ ਮੁਕੰਮਲ ਹੋਣ ਉਪਰੰਤ ਅਖਾੜੇ ਵਾਲੀ ਨਹਿਰ ਦੇ ਪੁਲ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਜਾਵੇਗਾ। ਉਹਨਾਂ ਹੋਰ ਦੱਸਿਆ ਕਿ ਜਗਰਾਉਂ ਸ਼ਹਿਰ ਦੇ ਬਰਸਾਤੀ ਪਾਣੀ ਅਤੇ ਸੀਵਰੇਜ ਦੀ ਸਫਾਈ ਲਈ ਕਾਰਜ ਚੱਲ ਰਹੇ ਹਨ ਅਤੇ ਸ਼ਹਿਰ ਵਿੱਚੋ ਕੂੜੇ ਦੀ ਢੋਆ-ਢੁਆਈ ਲਈ ਲਗਭਗ 70 ਲੱਖ ਰੁਪਏ ਦੇ ਪ੍ਰੋਜੈਕਟਾਂ ਦੀ ਮੰਨਜੂਰੀ ਲੈਕੇ ਵਿਕਾਸ ਕਾਰਜ ਚੱਲ ਰਹੇ ਹਨ। 

ਉਹਨਾਂ ਹੋਰ ਦੱਸਿਆ ਕਿ ਜਗਰਾਉਂ ਸ਼ਹਿਰ ਦੀ ਦਾਣਾ ਮੰਡੀ ਵਿੱਚ ਸੀਵਰੇਜ ਦੀ ਸਫਾਈ ਅਤੇ ਫੜਾਂ ਦੀ ਮੁਰੰਮਤ ਕਰਵਾਈ ਜਾ ਰਹੀ ਹੈ ਅਤੇ ਮੰਡੀ ਵਿੱਚ ਵੱਡੀਆਂ ਨਵੀਆਂ ਐਲ.ਈ.ਡੀ.ਲਾਈਟਾਂ ਲਗਵਾਈਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਝੋਨੇ ਦੇ ਸੀਜਨ ਤੋਂ ਪਹਿਲਾਂ ਪਹਿਲਾਂ ਆੜਤੀਆਂ ਤੇ ਕਿਸਾਨਾਂ ਲਈ ਫਸਲਾਂ ਦੀ ਸਾਂਭ ਸੰਭਾਲ ਵਾਸਤੇ ਦੋ ਨਵੇਂ ਸ਼ੈਡ ਬਣਾਏ ਜਾ ਰਹੇ ਹਨ।

ਉਹਨਾਂ ਕਿਹਾ ਕਿ ਹਲਕੇ ਦੀਆਂ ਲਗਭਗ ਸਾਰੀਆਂ 9 ਫੁੱਟੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਅਤੇ ਜਿੱਥੇ ਪ੍ਰੀਮੈਕਸ ਦੀ ਲੋੜ ਹੈ, ਉਹਨਾਂ ਸੜਕਾਂ ਦਾ ਪ੍ਰੀਮਿਕਸ ਪਾ ਕੇ ਨਿਰਮਾਣ ਕਰਵਾਇਆ ਜਾ ਰਿਹਾ ਹੈ। ਵਿਧਾਇਕਾ ਨੇ ਦੱਸਿਆ ਕਿ ਉਹ ਖੁਦ ਅਤੇ ਉਹਨਾਂ ਦੇ ਜੀਵਨ ਸਾਥੀ ਪ੍ਰੋਫੈਸਰ ਸੁਖਵਿੰਦਰ ਸਿੰਘ ਰੋਜ਼ਾਨਾਂ ਆਪਣੇ ਦਫਤਰ ਵਿੱਚ ਬੈਠਕੇ ਰੋਜ਼ਾਨਾਂ ਲਗਭਗ ਦੋ-ਤਿੰਨ ਸੌ ਲੋਕਾਂ ਦੇ ਮਸਲੇ ਆਪਣੀ ਟੀਮ ਸਮੇਤ ਹੱਲ ਕਰਦੇ ਹਨ। 

ਵਿਧਾਇਕਾ ਮਾਣੂੰਕੇ ਦੁਆਰਾ ਕਰਵਾਏ ਜਾ ਰਹੇ ਕੰਮਾਂ ਤੋਂ ਡਾ.ਗੁਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਵੱਲੋਂ ਸ਼ਲਾਘਾ ਕੀਤੀ ਗਈ ਅਤੇ ਉਹਨਾਂ ਆਖਿਆ ਕਿ ਵਿਧਾਇਕਾ ਮਾਣੂੰਕੇ ਇੱਕ ਔਰਤ ਹੋ ਕੇ ਵੀ ਹਲਕੇ ਦਾ ਵਿਕਾਸ ਕਰਨ ਲਈ ਪੂਰੀ ਸ਼ਿੱਦਤ ਨਾਲ ਜੁਟੇ ਹੋਏ ਹਨ। ਉਹਨਾਂ ਵਿਸ਼ਵਾਸ਼ ਦਿਵਾਇਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਨਾਲ ਵਿਚਾਰ ਕਰਕੇ ਜਗਰਾਉਂ ਹਲਕੇ ਦੀ ਸਹਾਇਤਾ ਲਈ ਵਿਧਾਇਕਾ ਮਾਣੂੰਕੇ ਦਾ ਸਹਿਯੋਗ ਕਰਨਗੇ। 

ਇਸ ਮੌਕੇ ਵਿਧਾਇਕਾ ਮਾਣੂੰਕੇ ਵੱਲੋਂ ਡਾ.ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਦਾ ਸਨਮਾਨ ਚਿੰਨ ਅਤੇ ਗੁਲਦਸਤੇ ਭੇਂਟ ਕਰਕੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਇਸ ਮੌਕੇ ਉਹਨਾਂ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ, ਗੋਪੀ ਸ਼ਰਮਾਂ, ਅਮਰਦੀਪ ਸਿੰਘ ਟੂਰੇ, ਰਸ਼ਪਾਲ ਸਿੰਘ ਜਗਰਾਉਂ, ਪੱਪੂ ਭੰਡਾਰੀ, ਗੁਰਪ੍ਰੀਤ ਸਿੰਘ ਨੋਨੀ ਸੈਂਭੀ, ਐਡਵੋਕੇਟ ਕਰਮ ਸਿੰਘ ਸਿੱਧੂ, ਲਖਵੀਰ ਸਿੰਘ ਲੱਖਾ, ਰਾਜੇਸ਼ ਕੁਮਾਰ ਆਦਿ ਵੀ ਹਾਜ਼ਰ ਸਨ।

ਟਾਪ ਹੈਡਲਾਈਨ

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget