(Source: ECI/ABP News)
ਅਵਾਰਾ ਪਸ਼ੂ ਬਚਾਉਂਦਾ-ਬਚਾਉਂਦਾ ਟਰੈਕਟਰ-ਟਰਾਲੀ ਨਾਲ ਟਕਰਾਇਆ ਨੌਜਵਾਨ, ਮੌਤ
ਟਰੈਕਟਰ-ਟਰਾਲੀ ਚਲਾ ਰਹੇ ਲਾਲ ਸਿੰਘ ਨੇ ਦੱਸਿਆ ਕਿ ਪਸ਼ੂ ਨੂੰ ਬਚਾਉਂਦੇ-ਬਚਾਉਂਦੇ ਨੌਜਵਾਨ ਦਾ ਮੋਟਰਸਾਈਕਲ ਉਨ੍ਹਾਂ ਨਾਲ ਟਕਰਾ ਗਿਆ। ਉਨ੍ਹਾਂ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਬਚਾ ਨਹੀਂ ਸਕੇ। ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸੇ ਦਾ ਕੋਈ ਕਸੂਰ ਨਹੀਂ।
![ਅਵਾਰਾ ਪਸ਼ੂ ਬਚਾਉਂਦਾ-ਬਚਾਉਂਦਾ ਟਰੈਕਟਰ-ਟਰਾਲੀ ਨਾਲ ਟਕਰਾਇਆ ਨੌਜਵਾਨ, ਮੌਤ fazilka youth died in road accident happened due to stray animal ਅਵਾਰਾ ਪਸ਼ੂ ਬਚਾਉਂਦਾ-ਬਚਾਉਂਦਾ ਟਰੈਕਟਰ-ਟਰਾਲੀ ਨਾਲ ਟਕਰਾਇਆ ਨੌਜਵਾਨ, ਮੌਤ](https://static.abplive.com/wp-content/uploads/sites/5/2019/11/18184155/84cda1b5a220c7072f67494600cba56b624cb960c68e9746c58a29054722bdeb.jpg?impolicy=abp_cdn&imwidth=1200&height=675)
ਫਾਜ਼ਿਲਕਾ: ਅਬੋਹਰ ਦੇ ਪਿੰਡ ਬੱਲੂਆਣਾ ਦੇ ਰਹਿਣ ਵਾਲੇ ਨੌਜਵਾਨ ਭਰਤ ਕੁਮਾਰ ਨਾਲ ਵੱਡਾ ਹਾਦਸਾ ਵਾਪਰਿਆ। ਭਰਤ ਕੁਮਾਰ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਅਬੋਹਰ ਤੋਂ ਆਪਣੇ ਪਿੰਡ ਜਾ ਰਿਹਾ ਸੀ ਕਿ ਅਚਾਨਕ ਅਵਾਰਾ ਪਸ਼ੂ ਉਸ ਦੇ ਸਾਹਮਣੇ ਆ ਗਿਆ। ਉਸ ਪਸ਼ੂ ਤੋਂ ਬਚਦਾ-ਬਚਦਾ ਨੌਜਵਾਨ ਟਰੈਕਟਰ-ਟਰਾਲੀ ਨਾਲ ਟਕਰਾ ਗਿਆ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਅੱਜ ਸਵੇਰੇ ਉਸ ਦੀ ਮੌਤ ਹੋ ਗਈ।
ਇਸ ਸਬੰਧੀ ਟਰੈਕਟਰ-ਟਰਾਲੀ ਚਲਾ ਰਹੇ ਲਾਲ ਸਿੰਘ ਨੇ ਦੱਸਿਆ ਕਿ ਪਸ਼ੂ ਨੂੰ ਬਚਾਉਂਦੇ-ਬਚਾਉਂਦੇ ਨੌਜਵਾਨ ਦਾ ਮੋਟਰਸਾਈਕਲ ਉਨ੍ਹਾਂ ਨਾਲ ਟਕਰਾ ਗਿਆ। ਉਨ੍ਹਾਂ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਬਚਾ ਨਹੀਂ ਸਕੇ। ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸੇ ਦਾ ਕੋਈ ਕਸੂਰ ਨਹੀਂ। ਅਬੋਹਰ ਥਾਣਾ ਸਦਰ ਦੇ ਇੰਚਾਰਜ ਰਣਜੀਤ ਸਿੰਘ ਨੇ ਵੀ ਇਹੀ ਕਿਹਾ। ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਜਾਂਚ ਲਈ ਅਗਲੀ ਕਾਰਵਾਈ ਕਰ ਰਹੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)