ਨਵੀਂ ਦਿੱਲੀ: ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਤਿੰਨ ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਹਥਿਆਰ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਪਛਾਣ ਨਵੀਨ (23), ਮਨੋਜ (28) ਤੇ ਕਰਮਬੀਰ (28) ਵਜੋਂ ਹੋਈ ਹੈ। ਸਾਰੇ ਹਰਿਆਣਾ ਦੇ ਝੱਜਰ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ- ਮੂਸੇਵਾਲਾ ਕਤਲ ਦੇ 6ਵੇਂ ਸ਼ੂਟਰ ਦੀਪਕ ਮੁੰਡੀ ਦਾ ਪੁਲਿਸ ਨੂੰ ਮਿਲਿਆ 6 ਦਿਨਾਂ ਰਿਮਾਂਡ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲਿਸ ਨੇ ਬੀਤੀ ਸ਼ਾਮ ਬਰਵਾਲਾ-ਬਵਾਨਾ ਰੋਡ 'ਤੇ ਤਿੰਨਾਂ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੇ ਦੱਸਿਆ ਕਿ ਜਦੋਂ ਤਿੰਨਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਭੱਜਣ ਲਈ ਆਪਣੇ ਪਿਸਤੌਲ ਤੋਂ ਗੋਲੀ ਚਲਾ ਦਿੱਤੀ।
ਇਹ ਵੀ ਪੜ੍ਹੋ- Sidhu Moosewala Murder: ਦੀਪਕ ਮੁੰਡੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਡਰਿਆ ਗੋਲਡੀ ਬਰਾੜ! ਫੇਸਬੁੱਕ 'ਤੇ ਪਾਈ ਪੋਸਟ, ਕੋਈ ਨਾਜਾਇਜ਼ ਧੱਕਾ ਨਾ ਕੀਤਾ ਜਾਵੇ...
ਇਹ ਵੀ ਸਾਹਮਣੇ ਆਇਆ ਹੈ ਕਿ ਤਿੰਨੇ ਮੁਲਜ਼ਮ ਪਿਛਲੇ ਕਈ ਦਿਨਾਂ ਤੋਂ ਸਿਗਨਲ ਐਪ ਰਾਹੀਂ ਕੈਨੇਡਾ ਸਥਿਤ ਗੋਲਡੀ ਬਰਾੜ ਦੇ ਸਿੱਧੇ ਸੰਪਰਕ ਵਿੱਚ ਸਨ। ਇਨ੍ਹਾਂ ਕੋਲੋਂ ਤਿੰਨ ਪਿਸਤੌਲ ਤੇ 11 ਕਾਰਤੂਸ ਬਰਾਮਦ ਹੋਏ ਹਨ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ- ਗੋਲੀ ਦਾ ਜਵਾਬ ਗ੍ਰਿਫਤਾਰੀ ਨਾਲ ਨਹੀਂ...
ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਕਾਤਲਾਂ ਦੀ ਗ੍ਰਿਫ਼ਤਾਰੀ ਨਹੀਂ ਸਗੋਂ ਗੋਲੀਆਂ ਦਾ ਜਵਾਬ ਗੋਲੀਆਂ ਨਾਲ ਦੇਣਾ ਚਾਹੀਦਾ ਹੈ। ਇਸ ਸਾਲ ਮਈ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਸਾਡੇ ਕਾਨੂੰਨ ਵਿੱਚ ਗੈਂਗਸਟਰਾਂ ਨੂੰ ਭਾਰੀ ਸੁਰੱਖਿਆ ਕਿਉਂ ਦਿੱਤੀ ਜਾ ਰਹੀ ਹੈ। ਬਲਕੌਰ ਸਿੰਘ ਨੇ ਕਿਹਾ ਕਿ ਜਿਹੜੇ ਲੋਕ ਸਾਡੇ ਦੇਸ਼ ਦੇ ਕਾਨੂੰਨ ਅਨੁਸਾਰ ਨਹੀਂ ਹਨ ਤੇ ਜਿਉਂਦੇ ਜੀਅ ਸਾਡੇ ਦੇਸ਼ ਦੇ ਕਾਨੂੰਨ ਦਾ ਸਤਿਕਾਰ ਨਹੀਂ ਕਰਦੇ ਤਾਂ ਉਨ੍ਹਾਂ ਦੇ ਮਨੁੱਖੀ ਅਧਿਕਾਰ ਕਿਵੇਂ ਹਨ। ਸਿੱਧੂ ਦੇ ਪਿਤਾ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਪਿਛਲੇ ਦਿਨੀਂ ਉਨ੍ਹਾਂ ਨੂੰ ਕਥਿਤ ਤੌਰ 'ਤੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਭਰੀ ਈਮੇਲ ਭੇਜੀ ਗਈ ਸੀ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।