ਐਂਕਰ : ਸਿੱਧੂ ਮੂਸੇ ਵਾਲਾ ਕਤਲ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਮਨਪ੍ਰੀਤ ਰਾਈਆ ਅਤੇ ਮਨਦੀਪ ਤੂਫ਼ਾਨ ਦਾ ਦੋ ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਸਿਵਲ ਹਸਪਤਾਲ ਮਾਨਸਾ ਵਿਖੇ ਮੈਡੀਕਲ ਚੈੱਕਅੱਪ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਹੁਸ਼ਿਆਰਪੁਰ ਦੀ ਪੁਲੀਸ ਨੂੰ 2021 ਦੇ ਅਗਵਾ ਮਾਮਲੇ ਵਿੱਚ ਮਾਨਸਾ ਅਦਾਲਤ ਨੇ ਹੁਸ਼ਿਆਰਪੁਰ ਪੁਲਿਸ ਨੂੰ ਟ੍ਰਾਂਜ਼ਿਟ ਰਿਮਾਂਡ ਦਿੱਤਾ ਹੈ।
ਐਡਵੋਕੇਟ ਅਮਿਤ ਅਗਨੀਹੋਤਰੀ ਨੇ ਦੱਸਿਆ ਕਿ ਮਨਪ੍ਰੀਤ ਰਾਏ ਅਤੇ ਮਨਦੀਪ ਤੂਫ਼ਾਨ ਨੂੰ ਅੱਜ ਦੋ ਦਿਨਾ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਿਥੇ ਉਨ੍ਹਾਂ ਦਾ ਜੁਡੀਸ਼ੀਅਲ ਰਿਮਾਂਡ ਦੇ ਦਿੱਤਾ ਗਿਆ ਹੈ ਅਤੇ ਹੁਸ਼ਿਆਰਪੁਰ ਪੁਲੀਸ ਨੂੰ ਵੀ ਇਕ ਕਿਡਨੈਪਿੰਗ ਮਾਮਲੇ ਵਿਚ ਇਹ ਲੋਨੀ ਦੇ ਸਨ ਜਿਸ ਦੇ ਲਈ ਉਨ੍ਹਾਂ ਨੂੰ ਟਰਾਂਜਿਟ ਰਿਮਾਂਡ ਦਿੱਤਾ ਗਿਆ ਸੀ ਅਤੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਇਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਹੈ ਜੋ ਕਿ ਇਨ੍ਹਾਂ ਉੱਪਰ ਦੋਸ਼ ਸਨ ਕਿ ਇਨ੍ਹਾਂ ਵੱਲੋਂ ਕਤਲ ਤੋਂ ਪਹਿਲਾਂ ਸਕਿਉਰਿਟੀ ਘੱਟ ਹੋਣ ਦੇ ਕਾਰਨ ਇਨ੍ਹਾਂ ਵੱਲੋਂ ਅਟੈਕ ਕੀਤਾ ਜਾਣਾ ਸੀ ਪਰ ਹੁਸ਼ਿਆਰਪੁਰ ਪੁਲਸ ਪਹਿਲਾਂ ਹੀ ਮਾਨਸਾ ਦੀ ਅਦਾਲਤ ਵਿੱਚ ਪਹੁੰਚ ਚੁੱਕੀ ਸੀ ਜਿਨ੍ਹਾਂ ਨੂੰ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਗਿਆ ਹੈ।
Gangster in Punjab: ਪੰਜਾਬ ਪੁਲਿਸ ਲਈ ਗੈਂਗਸਟਰ ਗੋਲਡੀ ਬਰਾੜ ਨੂੰ ਦਬੋਚਣਾ ਔਖਾ! ਹੁਣ ਕੈਨੇਡਾ ਤੋਂ ਵੀ ਫਰਾਰ ਹੋਣ ਦੀ ਚਰਚਾ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਸੂਤਰਧਾਰ ਗੈਂਗਸਟਰ ਗੋਲਡੀ ਬਰਾੜ ਅਜੇ ਵੀ ਪੰਜਾਬ ਪੁਲਿਸ ਦੀ ਪਕੜ ਤੋਂ ਬਾਹਰ ਹੈ। ਹੈਰਾਨੀ ਦੀ ਗੱਲ ਹੈ ਕਿ ਗੈਂਗਸਟਰ ਗੋਲਡੀ ਬਰਾੜ ਵਿਦੇਸ਼ੀ ਧਰਤੀ ਤੋਂ ਨਿੱਤ ਧਮਕੀਆਂ ਦੇ ਕੇ ਫਿਰੌਤੀਆਂ ਮੰਗ ਰਿਹਾ ਹੈ ਪਰ ਪੁਲਿਸ ਤੇ ਜਾਂਚ ਏਜੰਸੀਆਂ ਇਹ ਵੀ ਪਤਾ ਨਹੀਂ ਲਾ ਸਕੀਆਂ ਉਸ ਦਾ ਟਿਕਾਣਾ ਕਿੱਥੇ ਹੈ।
ਇਹ ਵੀ ਚਰਚਾ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰ ਮਾਈਂਡ ਗੈਂਗਸਟਰ ਸਤਿੰਦਰ ਸਿੰਘ ਉਰਫ ਗੋਲਡੀ ਬਰਾੜ ਕੈਨੇਡਾ ਤੋਂ ਫਰਾਰ ਹੋ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਕੈਨੇਡਾ ਵਿੱਚ ਹੀ ਰਚੀ ਸੀ। ਉਸ ਨੇ ਕੈਨੇਡਾ 'ਚ ਬੈਠ ਕੇ ਭਾਰਤ 'ਚ ਸ਼ਾਰਪ ਸ਼ੂਟਰ ਕਿਰਾਏ 'ਤੇ ਲੈ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ।