ਪੜਚੋਲ ਕਰੋ

Patiala News: ਚੱਕਾ ਜਾਮ ਮਗਰੋਂ ਸਰਕਾਰ ਨੇ ਰੋਡਵੇਜ਼ ਮੁਲਾਜ਼ਮਾਂ ਨੂੰ ਮੀਟਿੰਗ ਲਈ ਬੁਲਾਇਆ, ਜੇ ਮਸਲਾ ਹੱਲ ਨਾ ਹੋਇਆ ਤਾਂ ਫਿਰ ਹੋਏਗਾ ਚੱਕਾ ਜਾਮ

‘ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼’ ਦੇ ਕੰਟਰੈਕਟ ਮੁਲਾਜ਼ਮਾਂ ਦੀ ਜਥੇਬੰਦੀ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਤੇ ਕੁਝ ਹੋਰ ਮੰਗਾਂ ਦੇ ਹੱਕ ਵਿੱਚ ਦਿੱਤੇ ਗਏ ਹੜਤਾਲ ਸੱਦੇ ਤਹਿਤ ਅੱਜ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ।

Patiala News: ‘ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼’ ਦੇ ਕੰਟਰੈਕਟ ਮੁਲਾਜ਼ਮਾਂ ਦੀ ਜਥੇਬੰਦੀ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਤੇ ਕੁਝ ਹੋਰ ਮੰਗਾਂ ਦੇ ਹੱਕ ਵਿੱਚ ਦਿੱਤੇ ਗਏ ਹੜਤਾਲ ਸੱਦੇ ਤਹਿਤ ਅੱਜ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਇਸ ਦੌਰਾਨ ਮੁਸਾਫਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੱਸ ਕਾਮਿਆਂ ਦੇ ਸੰਘਰਸ਼ ਨੂੰ ਦੇਖਦੇ ਹੋਏ ਸਰਕਾਰ ਨੇ ਜਥੇਬੰਦੀ ਦੇ ਆਗੂਆਂ ਨੂੰ ਅੱਜ 14 ਨਵੰਬਰ ਲਈ ਮੀਟੰਗ ਦਾ ਸਮਾਂ ਦਿੱਤਾ ਹੈ ਪਰ ਇਸ ਦੇ ਬਾਵਜੂਦ ਸੱਤ ਹਜ਼ਾਰ ਕਾਮਿਆਂ ਨੇ ਹੜਤਾਲ਼ ’ਤੇ ਡਟੇ ਰਹਿਣ ਦਾ ਫ਼ੈਸਲਾ ਕੀਤਾ ਹੈ। ਹੜਤਾਲੀ ਮੁਲਾਜ਼ਮ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰੱਖਣਗੇ। 

ਐਤਵਾਰ ਵੀ ਬੱਸਾਂ ਦਾ ਚੱਕਾ ਜਾਮ ਰਿਹਾ ਸੀ ਜਿਸ ਕਰਕੇ ਪਟਿਆਲਾ ਦੇ ਬੱਸ ਅੱਡੇ ’ਚ ਮੁਸਾਫਰਾਂ ਨੂੰ ਭਾਰੀ ਖੱਜਲ਼ ਖੁਆਰੀ ਦਾ ਸਾਹਮਣਾ ਕਰਨਾ ਪਿਆ। ਸਰਕਾਰੀ ਬੱਸਾਂ ਦੇ ਚੱਕੇ ਜਾਮ ਕਾਰਨ ਪ੍ਰਾਈਵੇਟ ਬੱਸਾਂ ਵਾਲ਼ਿਆਂ ਦੀ ਚਾਂਦੀ ਬਣੀ ਹੋਈ ਹੈ। ਕਈ ਬੱਸਾਂ ਵਿੱਚ ਲੋਕਾਂ ਨੂੰ ਛੱਤਾਂ ’ਤੇ ਬਿਠਾ ਕੇ ਲਿਜਾਇਆ ਜਾ ਰਿਹਾ ਹੈ। 

ਪੀਆਰਟੀਸੀ ਵਰਕਰ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਹਰਕੇਸ਼ ਵਿੱਕੀ ਨੇ ਦੱਸਿਆ ਕਿ ਐਤਵਾਰ ਨੂੰ ਚੱਕਾ ਜਾਮ ਕਰਨ ਦਾ ਇਹ ਐਕਸ਼ਨ ਅਚਾਨਕ ਹੀ ਇਸ ਕਰਕੇ ਲੈਣਾ ਪਿਆ, ਕਿਉਂਕਿ ਮਹਿਕਮੇ ਵੱਲੋਂ ਇੱਕ ਕੰਡਕਟਰ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਤੋਂ ਇਲਾਵਾ ਆਊਟਸੋਰ ਤਹਿਤ ਨਵੇਂ ਭਰਤੀ ਕੀਤੇ ਗਏ ਕਾਮਿਆਂ ਨੂੰ ਪਹਿਲਾਂ ਤੋਂ ਆਊਟਸੋਰਸਡ ਕੰਮ ਕਰਨ ਵਾਲੇ ਕਾਮਿਆਂ ਨਾਲ਼ੋਂ ਘੱਟ ਤਨਖਾਹ ’ਤੇ ਰੱਖਿਆ ਜਾ ਰਿਹਾ ਹੈ। ਜਦਕਿ ਉਹ ਬਰਾਬਰ ਤਨਖਾਹ ਦੀ ਮੰਗ ਕਰ ਰਹੇ ਹਨ। 

ਉਨ੍ਹਾਂ ਆਖਿਆ ਕਿ ਤਤਕਾਲੀ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਉਦੋਂ ਹੜਤਾਲ ਦੌਰਾਨ ਤਨਖਾਹ ਵਧਾਉਣ ਸਮੇਤ ਹਰ ਸਾਲ ਪੰਜ ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਸੀ ਪਰ ‘ਆਪ’ ਸਰਕਾਰ ਵੱਲੋਂ ਪੰਜ ਫੀਸਦੀ ਦਾ ਵਾਧਾ ਕਰਨ ਦੀ ਮੱਦ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਇਸ ਰੋਸ ਵਜੋਂ ਹੀ ਉਨ੍ਹਾਂ ਪਟਿਆਲਾ ਦੇ ਬੱਸ ਸਟੈਂਡ ਸਮੇਤ ਕਈ ਹੋਰ ਥਾਵਾਂ ’ਤੇ ਵੀ ਬੱਸ ਅੱਡਿਆਂ ਦੀ ਤਾਲ਼ਾਬੰਦੀ ਕਰਕੇ ਬੱਸਾਂ ਦਾ ਚੱਕਾ ਜਾਮ ਕੀਤਾ। 

ਉਨ੍ਹਾਂ ਕਿਹਾ ਕਿ ਅੱਜ ਸੋਮਵਾਰ ਨੂੰ ਉਹ ਰਾਜ ਭਰ ’ਚ ਬੱਸ ਅੱਡਿਆਂ ਦੇ ਅੰਦਰ ਜਾਂ ਬਾਹਰ ਸ਼ਾਂਤਮਈ ਧਰਨੇ ਮਾਰ ਕੇ ਬੈਠਣਗੇ। ਉਨ੍ਹਾਂ ਆਖਿਆ ਕਿ ਜੇਕਰ ਅੱਜ ਦੀ ਮੀਟਿਗ ਬੇਸਿੱਟਾ ਰਹੀ, ਤਾਂ ਉਹ ਪਹਿਲਾਂ ਦੀ ਤਰ੍ਹਾਂ ਇਸ ਨੂੰ ਹੜਤਾਲ਼ ਨੂੰ ਲੰਬੀ ਲਿਜਾਣ ਲਈ ਮਜਬੂਰ ਹੋਣਗੇ। ਉਨ੍ਹਾਂ ਆਖਿਆ ਕਿ ਮੁਲਾਜ਼ਮਾਂ ਨਾਲ ਵਾਅਦੇ ਕਰਨ ਵਾਲੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Advertisement
ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
Embed widget