Seat belt ਨਾ ਲਾਉਣ ਵਾਲੇ ਹੋ ਜਾਣ ਸਾਵਧਾਨ, Nitin Gadkari ਨੇ ਕਰ ਦਿੱਤਾ ਇਹ ਐਲਾਨ

Continues below advertisement

Seatbelt New Rule: ਕੇਂਦਰੀ ਸੜਕ, ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਸੀਟ ਬੈਲਟ ਨੂੰ ਲੈ ਕੇ ਇੱਕ ਹੋਰ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਕਾਰ 'ਚ ਬੈਠਣ ਵਾਲੇ ਹਰ ਵਿਅਕਤੀ ਨੂੰ ਸੀਟ ਬੈਲਟ ਬੰਨ੍ਹਣੀ ਹੋਵੇਗੀ, ਯਾਨੀ ਹੁਣ ਕਾਰ ਦੀ ਪਿਛਲੀ ਸੀਟ 'ਤੇ ਬੈਠਣ ਵਾਲਿਆਂ ਲਈ ਸੀਟ ਬੈਲਟ ਬੰਨ੍ਹਣੀ ਲਾਜ਼ਮੀ ਹੋਵੇਗੀ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਕੇਂਦਰੀ ਮੋਟਰ ਵਾਹਨ ਨਿਯਮਾਂ (ਸੀਐਮਵੀਆਰ) ਦੇ ਨਿਯਮ 138 (3) ਦੇ ਤਹਿਤ, ਪਿਛਲੀ ਸੀਟ 'ਤੇ ਸੀਟ ਬੈਲਟ ਨਾ ਲਗਾਉਣ 'ਤੇ 1,000 ਰੁਪਏ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਹਾਲਾਂਕਿ, ਜ਼ਿਆਦਾਤਰ ਲੋਕ ਇਸ ਗੱਲ ਤੋਂ ਅਣਜਾਣ ਹਨ ਕਿ ਇਹ ਨਿਯਮ ਲਾਜ਼ਮੀ ਹੈ। ਟ੍ਰੈਫਿਕ ਪੁਲਿਸ ਵੀ ਪਿਛਲੀ ਸੀਟ 'ਤੇ ਬੈਠਣ ਵਾਲੇ ਯਾਤਰੀਆਂ ਨੂੰ ਸੀਟ ਬੈਲਟ ਬੰਨ੍ਹਣ 'ਤੇ ਜੁਰਮਾਨਾ ਨਹੀਂ ਲਗਾਉਂਦੀ।

Continues below advertisement

JOIN US ON

Telegram