Punjab Budget 2022 : ਜਾਣੋ ਬਜਟ ਵਿੱਚ ਮਾਨ ਸਰਕਾਰ ਨੇ ਕਿਹੜੇ-2 ਕੀਤੇ ਵੱਡੇ ਐਲਾਨ
Continues below advertisement
Punjab Budget 2022-2023: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Cheema) ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ 2022-23 ਲਈ 1,55,860 ਕਰੋੜ ਦਾ ਬਜਟ ਹੈ। ਇਹ 2021-22 ਦੇ ਅਨੁਮਾਨ ਤੋਂ 14.20% ਵੱਧ ਹੈ। ਉਨ੍ਹਾਂ ਦੱਸਿਆ ਕਿ 1,07,932 ਮਾਲੀਆ ਦੇ ਖਰਚੇ ਦਾ ਅੰਦਾਜ਼ਾ ਹੈ। ਸਿੱਖਿਆ ਲਈ 16.27% ਬਜਟ ਹੈ। ਤਕਨੀਕੀ ਸਿੱਖਿਆ ਦੇ ਬਜਟ ਵਿੱਚ 47.84% ਵਾਧਾ ਕੀਤਾ ਹੈ। ਮੈਡੀਕਲ ਵਿੱਚ 56.60% ਬਜਟ ਵਾਧਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਵਿਧਾਨ ਸਭਾ ਵਿੱਚ ਵਿੱਤੀ ਸਾਲ 23 ਲਈ ਆਮ ਆਦਮੀ ਪਾਰਟੀ ਦਾ ਪਹਿਲਾ ਬਜਟ ਪੇਸ਼ ਕੀਤਾ। ਅੱਜ ਬਜਟ ਪੇਸ਼ ਕਰਦਿਆਂ ਚੀਮਾ ਨੇ ਐਲਾਨ ਕੀਤਾ ਕਿ ਪਹਿਲੇ ਸਾਲ ਵਿੱਚ ਵਿਗੜ ਰਹੀ ਵਿੱਤੀ ਸਿਹਤ ਨੂੰ ਬਹਾਲ ਕਰਨ, ਚੰਗੇ ਪ੍ਰਸ਼ਾਸਨ ਦੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਸਿਹਤ, ਖੇਤੀਬਾੜੀ ਅਤੇ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਨ ਵੱਲ ਧਿਆਨ ਦਿੱਤਾ ਜਾਵੇਗਾ।
Continues below advertisement
Tags :
Punjab News Harpal Singh Cheema Punjab Finance Minister Punjab Budget For Health Punjab Education AAP Government Punjab Budget For FY23 Punjab Governance Punjab Agriculture Budget