LPG Price Hike: ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋਣ ਨਾਲ ਲੱਗਿਆ ਜਨਤਾ ਨੂੰ ਇੱਕ ਹੋਰ ਮਹਿੰਗਾਈ ਦਾ ਝਟਕਾ
Continues below advertisement
LPG Price Hike: ਮਹਿੰਗਾਈ ਕਾਰਨ ਪ੍ਰੇਸ਼ਾਨ ਜਨਤਾ ਨੂੰ ਇੱਕ ਹੋਰ ਝਟਕਾ ਲੱਗਾ ਹੈ। ਗੈਸ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਹੈ। ਹੁਣ 14.2 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰ ਲਈ ਤੁਹਾਨੂੰ 50 ਰੁਪਏ ਹੋਰ ਦੇਣੇ ਪੈਣਗੇ। ਇਸ ਵਾਦੇ ਨਾਲ ਹੁਣ ਦਿੱਲੀ 'ਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 1053 ਰੁਪਏ ਹੋਵੇਗੀ। ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਇਸ ਦੇ ਨਾਲ ਹੀ ਪੰਜ ਕਿਲੋ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 18 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ 8.50 ਰੁਪਏ ਦੀ ਕਮੀ ਕੀਤੀ ਹੈ।
Continues below advertisement