2 ਖਾਲਿਸਤਾਨੀ ਹਥਿਆਰਾਂ ਸਮੇਤ ਕਾਬੂ, ਵੱਡੀ ਵਾਰਦਾਤ ਦੀ ਫਿਰਾਕ 'ਚ ਸਨ
ਸੂਬੇ ਵਿੱਚ ਵੱਡੀ ਦਹਿਸ਼ਤਗਰਦੀ ਘਟਨਾ ਨੂੰ ਰੋਕਦਿਆਂ ਪੰਜਾਬ ਪੁਲਿਸ ਨੇ ਖਾਲਿਸਤਾਨ-ਪੱਖੀ ਅੱਤਵਾਦੀ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਤਹਿਤ ਪੰਜ ਅਪਰਾਧੀਆਂ ਦੀ ਮਿਲੀਭੁਗਤ ਨਾਲ ਕੰਮ ਕਰ ਰਹੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਹਨਾਂ ਦਾ ਮੌਜੂਦਾ ਸਮੇਂ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਕੇਜ਼ੈਡਐਫ ਓਪਰੇਟਿਵ ਨਾਲ ਸਬੰਧ ਸੀ।ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਅੱਤਵਾਦੀ ਹਮਲੇ ਕਰਕੇ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਕੁਝ ਖਾਲਿਸਤਾਨ-ਪੱਖੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਬਾਰੇ ਜਾਣਕਾਰੀ ਦੇ ਅਧਾਰ ‘ਤੇ ਪਾਕਿਸਤਾਨ ਦੇ ਸਮਰਥਨ ਵਾਲੇ ਮੌਡੀਊਲ ਦਾ ਪਰਦਾਫਾਸ਼ ਕੀਤਾ ਗਿਆ।ਸ੍ਰੀ ਗੁਪਤਾ ਨੇ ਦੱਸਿਆ ਕਿ ਜਾਣਕਾਰੀ ਮਿਲਣ ਮਗਰੋਂ, ਪੰਜਾਬ ਪੁਲਿਸ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਲੋਕਾਂ ਦੀ ਚੰਗੀ ਤਰ੍ਹਾਂ ਤਲਾਸ਼ੀ ਅਤੇ ਚੈਕਿੰਗ ਨੂੰ ਯਕੀਨੀ ਬਣਾਉਣ ਲਈ ਇੱਕ ਮੁਹਿੰਮ ਚਲਾਈ ਜਿਸ ਤਹਿਤ ਹਰਜੀਤ ਸਿੰਘ ਉਰਫ਼ ਰਾਜੂ ਅਤੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ, ਦੋਵੇਂ ਵਸਨੀਕਾਂ ਦੀ ਪਿੰਡ ਮੀਆਂਪੁਰ, ਜ਼ਿਲ੍ਹਾ ਤਰਨ ਤਾਰਨ ਤੋਂ ਗ੍ਰਿਫ਼ਤਾਰੀ ਕੀਤੀ ਗਈ।
Tags :
SDM Office Moga Khalistani Flag Gurpatwant Punnu Rajpur Hotel Khalistani Arrested With Heavy Weopen 2 Khalistani Arrest Sikhs For Justice CID Punjab Crime SFJ Moga Punjab Police