ਪੜਚੋਲ ਕਰੋ
Advertisement
ਅਮ੍ਰਿਤਸਰ 'ਚ ਹੋਈ ਅੰਨ੍ਹੇਵਾਹ ਫਾਇਰਿੰਗ 'ਚ ਬਾਉਂਸਰ ਦੀ ਮੋਤ, ਫੇਸਬੁੱਕ 'ਤੇ ਲਈ ਜਿੰਮੇਵਾਰੀ
ਜ਼ਿਲ੍ਹਾ ਅੰਮ੍ਰਿਤਸਰ ਤੋਂ ਇੱਕ ਸਨਸਨੀਖੇਜ ਵਾਰਦਾਤ ਸਾਹਮਣੇ ਆਈ ਹੈ। ਰਣਜੀਤ ਐਵੀਨਿਊ 'ਚ ਦੇਰ ਰਾਤ ਇੱਕ ਬਾਉਂਸਰ ਨੂੰ ਗੋਲੀ ਮਾਰ ਕਤਲ ਕਰ ਦਿੱਤਾ ਗਿਆ। ਕਾਤਲ ਨੇ ਬਾਉਂਸਰ ਦੇ ਕਰੀਬ 8 ਗੋਲੀਆਂ ਮਾਰੀਆਂ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਗੋਲੀ ਮਾਰਨ ਵਾਲੇ ਵੀ ਇੱਕ ਬਾਉਂਸਰ ਹੀ ਸੀ, ਜਿਸ ਨੇ ਆਪਣੇ ਸਾਥੀਆਂ ਨਾਲ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਮ੍ਰਿਤਕ ਦੀ ਪਛਾਣ ਜਗਰੂਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜਗਰੂਪ ਇੱਕ ਨਾਇਟ ਕਲੱਬ ਵਿੱਚ ਕੰਮ ਕਰ ਕਰਦਾ ਸੀ। ਉਹ ਦੇਰ ਰਾਤ ਆਪਣੀ ਡਿਊਟੀ ਤੋਂ ਵਾਪਸ ਆ ਰਿਹਾ ਸੀ ਤੇ ਜਦੋਂ ਉਹ ਰਾਸਤੇ 'ਚ ਇੱਕ ਬੇਕਰੀ ਕੋਲ ਰੁਕਿਆ ਤਾਂ ਇੱਕ ਸਵੀਫਟ ਕਾਰ 'ਚ ਸਵਾਰ ਕੁਝ ਨੌਜਵਾਨਾਂ ਨੇ ਉਸ ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਤੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਜ਼ਖਮੀ ਜਗਰੂਪ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਉਸ ਦੀ ਮੌਤ ਹੋ ਗਈ।
ਅਪਰਾਧ
Ranjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਲੁਧਿਆਣਾ
ਦੇਸ਼
ਟ੍ਰੈਂਡਿੰਗ ਟੌਪਿਕ
Advertisement