ਪੜਚੋਲ ਕਰੋ
ਕਾਮਰੇਡ ਬਲਵਿੰਦਰ ਕੇਸ ਦੇ ਸ਼ੱਕੀਆਂ ਦੀਆਂ CCTV ਤਸਵੀਰਾਂ ਆਈਆਂ ਸਾਹਮਣੇ
1993 'ਚ ਸ਼ੌਰਯਾ ਚੱਕਰ ਜਿੱਤਣ ਵਾਲੇ ਬਲਵਿੰਦਰ ਸਿੰਘ ਭਿਖੀਵਿੰਡ ਦਾ ਦੋ ਹਫਤੇ ਪਹਿਲਾ ਉਨ੍ਹਾਂ ਦੇ ਭਿਖੀਵਿੰਡ ਰਹਾਇਸ਼ ਤੇ ਕਤਲ ਕਰ ਦਿੱਤਾ ਗਿਆ ਸੀ। ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਨ੍ਹਾਂ ਨੂੰ ਗੋਲੀਆਂ ਮਾਰ ਕਤਲ ਕਰ ਦਿੱਤਾ। ਕਾਮਰੇਡ ਬਲਵਿੰਦਰ ਸਿੰਘ, ਨੂੰ ਪੰਜਾਬ ਵਿੱਚ ਅੱਤਵਾਦ ਵਿਰੁੱਧ ਲੜਾਈ ਲੜਨ ਲਈ ਸ਼ੌਰਯਾ ਚੱਕਰ ਨਾਲ ਨਿਵਾਜਿਆ ਗਿਆ ਸੀ। ਉਨ੍ਹਾਂ 1980 ਤੇ 90 ਦੇ ਦਹਾਕੇ 'ਚ ਦਹਿਸ਼ਤਗਰਦਾਂ ਨਾਲ ਕਈ ਵਾਰ ਲੋਹਾ ਲਿਆ ਸੀ। 1993 ਤੱਕ ਬਲਵਿੰਦਰ ਸਿੰਘ ਤੇ ਪਰਿਵਾਰ 'ਤੇ 11 ਮਹੀਨਿਆਂ 'ਚ 16 ਅਟੈਕ ਹੋਏ ਸੀ। ਬਲਵਿੰਦਰ ਸਿੰਘ ਦਾ ਪਰਿਵਾਰ ਅੱਤਵਾਦੀਆਂ ਦੀ ਹਿੱਟ ਲਿਸਟ 'ਚ ਸੀ।
ਹੋਰ ਵੇਖੋ






















