Big News | ਚੋਣਾਂ ਤੋਂ ਪਹਿਲਾਂ ED ਦੀ ਰਾਡਾਰ 'ਤੇ ਮੁੱਖ ਮੰਤਰੀ !!!

Big News | ਚੋਣਾਂ ਤੋਂ ਪਹਿਲਾਂ ED ਦੀ ਰਾਡਾਰ 'ਤੇ ਮੁੱਖ ਮੰਤਰੀ !!!

#Mahadevbettingapp #ED #CM #Bhupeshbaghel

ਮਹਾਦੇਵ ਬੈਟਿੰਗ ਐਪ ਮਾਮਲੇ 'ਚ ਈ.ਡੀ. ਨੇ ਵੱਡਾ ਖੁਲਾਸਾ ਕੀਤਾ ਹੈ। ਈ.ਡੀ. ਨੇ ਖੁਲਾਸਾ ਕਰਦੇ ਹੋਏ ਕਿਹਾ ਹੈ ਕਿ ਐਪ ਦੇ ਪ੍ਰਮੋਟਰਾਂ ਨੇ ਚੋਣਾਂ ਵਾਲੇ ਸੂਬੇ ਛੱਤੀਸਗੜ੍ਹ ਦੇ CM ਭੂਪੇਸ਼ ਬਘੇਲ ਨੂੰ ਹੁਣ ਤਕ 508 ਕਰੋੜ ਰੁਪਏ ਦਿੱਤੇ ਹਨ। ਈ.ਡੀ. ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਉਸਨੇ ਇਕ 'ਕੈਸ਼ ਕੂਰੀਅਰ' ਦਾ ਬਿਆਨ ਦਰਜ ਕੀਤਾ ਹੈ, ਜਿਸਨੇ ਦੋਸ਼ ਲਗਾਇਆ ਹੈ ਕਿ ਮਹਾਦੇਵ ਸੱਟੇਬਾਜ਼ੀ ਐਪ ਦੇ ਪ੍ਰਮੋਟਰਾਂ ਨੇ ਹੁਣ ਤਕ ਛੱਡੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਨੂੰ 508 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ। ਈ.ਡੀ. ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਅਤੇ ਉਸਦੇ ਪ੍ਰਮੋਟਰਾਂ ਖਿਲਾਫ ਐਂਟੀ ਮਨੀ ਲਾਂਡਰਿੰਗ ਐਕਟ ਤਹਿਤ ਜਾਂਚ ਕਰ ਰਹੀ ਹੈ।
ਹਾਲਾਂਕਿ ਇਨ੍ਹਾਂ ਦੋਸ਼ਾਂ ਤੋਂ ਬਾਅਦ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ
ਜਿਨ੍ਹਾਂ ਦਾ ਕਹਿਣਾ ਹੈ ਕਿ ਈਡੀ ਰਾਜ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ

JOIN US ON

Telegram
Sponsored Links by Taboola