ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰ

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰ

 

ਫਰੀਦਕੋਟ 'ਚ ਮੰਗਲਵਾਰ ਅੱਧੀ ਰਾਤ ਨੂੰ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਵਿੱਚ ਬੰਬੀਹਾ ਗੈਂਗ ਦੇ ਦੋ ਗੁੰਡੇ ਕਾਬੂ ਕੀਤੇ ਗਏ। ਕਰਾਸ ਫਾਇਰਿੰਗ 'ਚ ਦੋਵੇਂ ਜ਼ਖਮੀ ਹੋ ਗਏ। ਇਨ੍ਹਾਂ ਕੋਲੋਂ ਦੋ ਪਿਸਤੌਲ, 6 ਕਾਰਤੂਸ ਅਤੇ ਇੱਕ ਫਾਰਚੂਨਰ ਕਾਰ ਬਰਾਮਦ ਹੋਈ ਹੈ।

ਮੁਲਜ਼ਮਾਂ ਦੀ ਪਛਾਣ ਹਰਮਨਦੀਪ ਸਿੰਘ ਉਰਫ਼ ਰੂਸਾ ਵਾਸੀ ਪਿੰਡ ਬਹਿਬਲ ਕਲਾਂ ਜ਼ਿਲ੍ਹਾ ਫ਼ਰੀਦਕੋਟ ਅਤੇ ਸੁਖਜੀਤ ਸਿੰਘ ਉਰਫ਼ ਸੁੱਖ ਰੋਮਾਣਾ ਵਾਸੀ ਪਿੰਡ ਰੋਮਾਣਾ ਅਲਬੇਲ ਸਿੰਘ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਹ ਬੰਬੀਹਾ ਗੈਂਗ ਦੇ ਮਸ਼ਹੂਰ ਗੈਂਗਸਟਰ ਸਿੰਮਾ ਬਹਿਬਲ ਦੇ ਸਾਥੀ ਹਨ ਅਤੇ ਇਲਾਕੇ ਦੇ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀ ਵਸੂਲਦੇ ਰਹੇ ਹਨ।

JOIN US ON

Telegram
Sponsored Links by Taboola