Encounter News | ਤੜਕੇ-ਤੜਕੇ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ | Abp Sanjha
Encounter News | ਤੜਕੇ-ਤੜਕੇ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ | Abp Sanjha
ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਫਰੀਦਕੋਟ ਪੁਲਿਸ ਨੇ ਸ਼ੁੱਕਰਵਾਰ ਸਵੇਰੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਮੁੱਠਭੇੜ ਤੋਂ ਬਾਅਦ ਵਿਦੇਸ਼ੀ ਗੈਂਗਸਟਰ ਗੌਰਵ ਉਰਫ਼ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ।
ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੈਨੀ ਵਾਸੀ ਪਿੰਡ ਤਲਵੰਡੀ ਭੰਗੇਰੀਆ ਮੋਗਾ ਵਜੋਂ ਹੋਈ ਹੈ। ਉਸ ਵਿਰੁੱਧ ਕੁੱਲ 6 ਐਫਆਈਆਰ ਦਰਜ ਹਨ। ਦੋਸ਼ੀ ਮੋਗਾ ਦੇ ਪਿੰਡ ਕਪੂਰੇ 'ਚ ਹੋਏ ਕਤਲ ਅਤੇ ਜਗਰਾਓਂ 'ਚ ਰਾਜਾ ਢਾਬੇ 'ਤੇ ਗੋਲੀਬਾਰੀ 'ਚ ਸ਼ਾਮਲ ਸੀ।ਇਸ ਸਬੰਧੀ ਐੱਸਐੱਸਪੀ ਫ਼ਰੀਦਕੋਟ ਡਾ: ਪ੍ਰਗਿਆ ਜੈਨ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਹ ਸ਼ੂਟਰ ਮਨਪ੍ਰੀਤ ਸਿੰਘ ਉਰਫ਼ ਮੰਨੀ ਪਿਛਲੇ ਕੁਝ ਦਿਨਾਂ ਤੋਂ ਫ਼ਰੀਦਕੋਟ ਇਲਾਕੇ ਵਿੱਚ ਘੁੰਮ ਰਿਹਾ ਹੈ। ਇਸ ਸੂਚਨਾ ਤੋਂ ਬਾਅਦ ਫਰੀਦਕੋਟ ਪੁਲਿਸ ਦੀ ਏਜੀਟੀਐਫ ਅਤੇ ਸੀਆਈਏ ਸਟਾਫ ਜੈਤੋ ਵੱਲੋਂ ਪਿੰਡ ਘੁਗਿਆਣਾ ਦੀ ਸਾਦਿਕ ਰੋਡ 'ਤੇ ਨਾਕਾਬੰਦੀ ਕੀਤੀ ਗਈ।






















