ਮਹਿਲਾ ਐਸ.ਐਚ.ਓ ਅਰਸ਼ਪ੍ਰੀਤ ਕੌਰ 'ਤੇ 5 ਲੱਖ ਦੀ ਰਿਸ਼ਵਤ ਲੈਣ ਦਾ ਆਰੋਪ
ਮਹਿਲਾ ਐਸ.ਐਚ.ਓ ਅਰਸ਼ਪ੍ਰੀਤ ਕੌਰ 'ਤੇ 5 ਲੱਖ ਦੀ ਰਿਸ਼ਵਤ ਲੈਣ ਦਾ ਆਰੋਪ
ਮੋਗਾ, ਪੰਜਾਬ ਦੇ ਕੋਟਸੇਖਾ ਥਾਣੇ ਦੀ ਮੌਜੂਦਾ ਐਸਐਚਓ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ, ਥਾਣਾ ਬਲਖੰਡੀ ਦੇ ਮੁਨਸ਼ੀ ਅਤੇ ਪੁਲਿਸ ਚੌਕੀ ਬਲਖੰਡੀ ਦੇ ਮੁਨਸ਼ੀ ਸਮੇਤ ਦੋ ਹੋਰ ਵਿਅਕਤੀਆਂ ਦੇ ਖਿਲਾਫ਼ ਭ੍ਰਿਸ਼ਟਾਚਾਰ ਐਕਟ ਅਤੇ ਐਨਡੀਪੀਐਸ ਐਕਟ 18 ਅਤੇ 59 ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਨਸ਼ਾ ਤਸਕਰ ਵਿਰੁੱਧ ਕਾਰਵਾਈ ਨਾ ਕਰਨ ਦੇ ਬਦਲੇ ਲੱਖਾਂ ਰੁਪਏ ਦੀ ਰਿਸ਼ਵਤ ਲੈ ਕੇ ਛੱਡ ਦਿੱਤਾ ਹੈ। ਵਿਭਾਗ ਤੋਂ ਸਾਰੇ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਹੁਣ ਐੱਸਐੱਚਓ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਖੁਦ ਨੂੰ ਬੇਕਸੂਰ ਦੱਸਿਆ ਹੈ। ਅਰਸ਼ਪ੍ਰੀਤ ਕੌਰ ਨੇ ਆਪਣੇ ਖਿਲਾਫ ਦਰਜ ਹੋਏ ਕੇਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਲੰਬੀ ਪੋਸਟ ਕੀਤੀ ਹੈ। ਪੋਸਟ 'ਚ ਉਨ੍ਹਾਂ ਨੇ ਲਿਖਿਆ ਕਿ ਉਸ ਨੂੰ ਇਸ ਮਾਮਲੇ 'ਚ ਫਸਾਇਆ ਗਿਆ ਹੈ, ਜਦਕਿ ਉਹ ਬੇਕਸੂਰ ਹੈ। ਅਰਸ਼ਪ੍ਰੀਤ ਕੌਰ ਨੇ ਇਸ ਪਿੱਛੇ ਪੁਲਿਸ ਅਧਿਕਾਰੀਆਂ ਦੀ ਸਾਜ਼ਿਸ਼ ਦਾ ਹਵਾਲਾ ਦਿੰਦਿਆਂ ਮੋਗਾ ਦੇ ਡੀਐਸਪੀ ਅਤੇ ਐਸਪੀ ’ਤੇ ਦੋਸ਼ ਲਾਏ ਹਨ। ਉਨ੍ਹਾਂ ਨੇ ਲਿਖਿਆ ਕਿ ਉਪਰੋਕਤ ਦੋਵੇਂ ਅਧਿਕਾਰੀਆਂ ਨੇ ਉਸ ਵਿਰੁੱਧ ਝੂਠਾ ਕੇਸ ਦਰਜ ਕੀਤਾ ਹੈ।