Machivada Sahib | ਨਸ਼ਾ ਵੇਚਣ ਵਾਲਿਆਂ ਦੀ ਸ਼ਿਕਾਇਤ ਕਰਨੀ ਪਈ ਮਹਿੰਗੀ!
Machivada Sahib | ਨਸ਼ਾ ਵੇਚਣ ਵਾਲਿਆਂ ਦੀ ਸ਼ਿਕਾਇਤ ਕਰਨੀ ਪਈ ਮਹਿੰਗੀ!
ਨਸ਼ਾ ਤਸਕਰਾਂ ਨੇ ਦੋ ਸਕੇ ਭਰਾਵਾਂ ਨੂੰ ਘੇਰ ਕੇ ਬੁਰੀ ਤਰ੍ਹਾਂ ਕੁੱਟਿਆ
#Crime #machivadasahib #drugsmuggler #Flight
ਖਬਰ ਮਾਛੀਵਾੜਾ ਸਾਹਿਬ ਤੋਂ ਜਿਥੇ
ਨਸ਼ਾ ਵੇਚਣ ਵਾਲਿਆਂ ਦੀ ਸ਼ਿਕਾਇਤ ਕਰਨ ਵਾਲੇ 2 ਸਕੇ ਭਰਾਵਾਂ ਜਗਦੀਪ ਸਿੰਘ ਤੇ ਮਨਦੀਪ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ
ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ।
ਇਲਾਜ ਅਧੀਨ ਜਗਦੀਪ ਸਿੰਘ ਦਾ ਕਹਿਣਾ ਹੈ ਕਿ
ਕੁਝ ਦਿਨ ਪਹਿਲਾਂ ਉਨ੍ਹਾਂ ਦੇ ਰਿਸ਼ਤੇ ’ਚ ਲੱਗਦੇ ਭਰਾ ਦੀ ਨਸ਼ਿਆਂ ਕਾਰਨ ਮੌਤ ਹੋ ਗਈ
ਜਿਸ ਨੂੰ ਮਾਛੀਵਾੜੇ ਦਾ ਹਰਦੀਪ ਸਿੰਘ ਉਰਫ ਗੁੱਲੂ ਨਾਮਿ ਵਿਅਕਤੀ ਨਸ਼ਾ ਸਪਲਾਈ ਕਰਦਾ ਸੀ | ਜਗਦੀਪ ਸਿੰਘ ਹੋਰਾਂ ਵਲੋਂ ਹਰਦੀਪ ਸਿੰਘ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਗਈ | ਤੇ ਜਦੋਂ ਪੁਲਿਸ ਉਸ ਦੇ ਘਰ ਛਾਪੇਮਾਰੀ ਕਰਨ ਗਈ ਤਾਂ ਉਹ ਉਸ ਨਾਲ ਰੰਜਿਸ਼ ਰੱਖਣ ਲੱਗ ਪਿਆ।
ਬੀਤੇ ਦਿਨ ਜਦ ਜਗਦੀਪ ਸਿੰਘ ਤੇ ਉਸਦਾ ਭਰਾ ਮਨਦੀਪ ਸਿੰਘ ਮਾਛੀਵਾੜਾ ਤੋਂ ਸਕੂਟਰੀ ’ਤੇ ਆਪਣੇ ਪਿੰਡ ਆ ਰਹੇ ਸਨ
ਤਾਂ ਹਰਦੀਪ ਸਿੰਘ ਨੇ ਸਾਥੀਆਂ ਸਮੇਤ ਉਨ੍ਹਾਂ ਨੂੰ ਘੇਰ ਲਿਆ ਤੇ
ਦੋਹਾਂ ਭਰਾਵਾਂ ਦੀ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤੇ ਫਰਾਰ ਹੋ ਗਏ |
ਜਿਸ ਤੋਂ ਬਾਅਦ ਜਗਦੀਪ ਸਿੰਘ ਤੇ ਉਸਦਾ ਭਰਾ ਮਨਦੀਪ ਸਿੰਘ ਸਰਕਾਰੀ ਹਸਪਤਾਲ ਇਲਾਜ਼ ਲਈ ਪਹੁੰਚੇ | ਦੋਹਾਂ ਭਰਾਵਾਂ ਨੇ ਪ੍ਰਸ਼ਾਸਨ ਅੱਗੇ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲੇ ਅਤੇ ਉਸ ਉੱਪਰ ਹਮਲਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਸਬੰਧੀ ਮਾਛੀਵਾੜਾ ਸਾਹਿਬ ਦੇ ਥਾਣਾ ਮੁਖੀ ਸੰਤੋਖ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ