ਪੜਚੋਲ ਕਰੋ
Fight in School CCTV|ਸਕੂਲ ਦੇ ਵਿਦਿਆਰਥੀ ਦੀ ਕੁੱਟਮਾਰ ! ਵੀਡੀਓ ਸੋਸ਼ਲ ਮੀਡੀਆ 'ਤੇ VIRAL|Pathankot|Abp Sanjha|
ਸੁਖਪਾਲ ਸਿੰਘ ਖਹਿਰਾ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਵਿੱਚੋਂ ਇੱਕ ਹਨ। ਉਹ ਕਾਂਗਰਸ ਦੀ ਟਿਕਟ ‘ਤੇ ਭੁਲੱਥ ਤੋਂ ਵਿਧਾਇਕ ਰਹਿ ਚੁਣੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ 2024 ਵਿੱਚ ਕਾਂਗਰਸ ਦੀ ਟਿਕਟ ‘ਤੇ ਸੰਗਰੂਰ ਤੋਂ ਲੋਕ ਸਭਾ ਚੋਣ ਲੜੀ, ਪਰ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ ਸੀ। ਉਹ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ‘ਚ ਰਹੇ ਹਨ। ਇੰਨਾ ਹੀ ਨਹੀਂ, ਉਨ੍ਹਾਂ ਨੇ 2017 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਜਿੱਤੀ ਸੀ। ਇਸ ਤੋਂ ਬਾਅਦ ਉਹ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਵੀ ਰਹੇ ਹਨ। ਉਨ੍ਹਾਂ ਨੂੰ 2015 ਵਿੱਚ, ਪੰਜਾਬ ਪੁਲਿਸ ਨੇ ਇੱਕ ਡਰੱਗ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਨਾਲ ਹੀ, ਈਡੀ ਨੇ ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਮਾਮਲਾ ਵੀ ਦਰਜ ਕੀਤਾ ਹੈ।
Tags :
Fight In School CCTVਹੋਰ ਵੇਖੋ






















