Ambala Police ਨੇ ਕਰੋੜਾਂ ਦੀ ਹੈਰੋਇਨ ਸਮੇਤ 4 ਗ੍ਰਿਫਤਾਰ, 2 ਔਰਤਾਂ ਵੀ ਸ਼ਾਮਲ

Continues below advertisement

ਚੰਡੀਗੜ੍ਹ: ਅੰਬਾਲਾ ਵਿੱਚ ਕਾਰਵਾਈ ਕਰਦੇ ਹੋਏ ਕੇਂਦਰੀ ਖ਼ੁਫ਼ੀਆ ਏਜੰਸੀ (ਸੀਆਈਏ-2) ਨੇ ਦੋ ਔਰਤਾਂ ਸਮੇਤ 4 ਵਿਅਕਤੀਆਂ ਨੂੰ ਕਰੀਬ 5 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਟੀਮ ਨੇ ਉਨ੍ਹਾਂ ਦੇ ਕਬਜ਼ੇ 'ਚੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁੱਛਗਿੱਛ ਕਰਨ 'ਤੇ ਪਤਾ ਲੱਗਾ ਕਿ ਇਹ ਲੋਕ ਦਿੱਲੀ ਤੋਂ ਹੈਰੋਇਨ ਲਿਆ ਕੇ ਅੰਬਾਲਾ 'ਚ ਵੇਚਦੇ ਸਨ। ਅਗਲੇਰੀ ਕਾਰਵਾਈ ਲਈ ਸੀਆਈਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ।

Continues below advertisement

JOIN US ON

Telegram