Goldy Brar | ਜਿਉਂਦਾ ਹੈ ਗੋਲਡੀ ਬਰਾੜ ? ਅਮਰੀਕੀ ਪੁਲਿਸ ਦਾ ਵੱਡਾ ਖੁਲਾਸਾ
Goldy Brar | ਜਿਉਂਦਾ ਹੈ ਗੋਲਡੀ ਬਰਾੜ ? ਅਮਰੀਕੀ ਪੁਲਿਸ ਦਾ ਵੱਡਾ ਖੁਲਾਸਾ #Goldybrar #abplive #sidhumoosewala ਬੀਤੇ ਦਿਨ ਤੋਂ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖ਼ਬਰ ਕਾਫੀ ਚੱਲ ਰਹੀ ਸੀ ਜਿਸ 'ਤੇ ਅਮਰੀਕੀ ਪੁਲਿਸ ਨੇ ਵੱਡਾ ਖੁਲਾਸਾ ਕਰ ਦਿੱਤਾ ਹੈ। ਦੱਸ ਦਈਏ ਇੱਕ ਅਮਰੀਕੀ ਚੈਨਲ ਨੇ ਗੋਲਡੀ ਦੀ ਮੌਤ ਦੀ ਖਬਰ ਚਲਾਈ ਸੀ। ਫਿਰ ਅਮਰੀਕੀ ਪੁਲਿਸ ਅਧਿਕਾਰੀ ਲੈਸਲੇ ਵਿਲੀਅਮਜ਼ ਨੇ ਇੱਕ ਚੈਨਲ ਨੂੰ ਦੱਸਿਆ ਕਿ ਦੋ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਸੀ ਕਿ ਉਹ ਗੋਲਡੀ ਬਰਾੜ ਹੈ ਜਾਂ ਨਹੀਂ। ਫਿਰ ਦੇਰ ਰਾਤ ਕੈਲੀਫੋਰਨੀਆ ਦੀ ਫ੍ਰੇਜ਼ਨੋ ਪੁਲਿਸ ਨੇ ਇਸ ਖ਼ਬਰ ਦਾ ਖੰਡਨ ਕੀਤਾ। ਈ-ਮੇਲ ਰਾਹੀਂ ਲੈਫਟੀਨੈਂਟ ਵਿਲੀਅਮ ਜੇ. ਡੂਲੇ ਨੇ ਜਾਣਕਾਰੀ ਦਿੱਤੀ ਹੈ ਕਿ ਬੀਤੇ ਮੰਗਲਵਾਰ ਨੂੰ ਕੈਲੀਫੋਰਨੀਆ ਦੇ ਫੇਅਰਮੋਂਟ ਹੋਟਲ ਦੇ ਬਾਹਰ ਦੋ ਨੌਜਵਾਨਾਂ ਨੂੰ ਗੋਲੀ ਮਾਰ ਦਿੱਤੀ ਗਈ ਸੀ। ਇਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ, ਜਦਕਿ ਦੂਜੇ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅਮਰੀਕੀ ਖੁਫੀਆ ਏਜੰਸੀ FBI ਨੇ ਇਸ ਗੋਲੀਬਾਰੀ 'ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਹੁਸਨਦੀਪ ਸਿੰਘ ਅਤੇ ਪਵਿੱਤਰ ਸਿੰਘ ਵਜੋਂ ਹੋਈ ਹੈ। ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਮਰਨ ਵਾਲਾ ਨੌਜਵਾਨ ਗੋਲਡੀ ਬਰਾੜ ਨਹੀਂ ਹੈ। ਪੁਲਿਸ ਵਾਲੇ ਦਾ ਮੁੰਡਾ ਕਿਵੇਂ ਬਣਿਆ ਅਪਰਾਧਾਂ ਦਾ ਬਾਦਸ਼ਾਹ? ਗੋਲਡੀ ਬਰਾੜ ਕੈਨੇਡਾ ਦਾ ਇੱਕ ਵੱਡਾ ਅਪਰਾਧੀ ਸੀ ਜਿਹੜਾ ਟਾਰਗੇਟ ਕਿਲਿੰਗ, ਫਿਰੌਤੀ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸੀ। 2017 'ਚ ਉਹ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ ਪਰ ਉੱਥੇ ਉਹ ਜੁਰਮ ਦੀ ਦੁਨੀਆਂ ਦਾ ਬਾਦਸ਼ਾਹ ਬਣ ਗਿਆ ਸੀ। ਦੱਸ ਦਈਏ 29 ਮਈ ਨੂੰ ਜਦੋਂ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਤਾਂ ਉਸ ਵੇਲੇ ਗੋਲਡੀ ਬਰਾੜ ਦਾ ਨਾਮ ਹਰੇਕ ਵਿਅਕਤੀ, ਛੋਟੇ ਤੋਂ ਲੈਕੇ ਵੱਡੇ ਤੱਕ ਹਰੇਕ ਦੇ ਮੂੰਹ 'ਤੇ ਚੜ੍ਹ ਗਿਆ। ਬਰਾੜ ਮਾਸਟ ਵਾਂਟੇਡ ਅਪਰਾਧੀ ਬਣ ਗਿਆ ਸੀ। ਗੋਲਡੀ ਬਰਾੜ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ ਦਾ ਪੁੱਤਰ ਹੈ। 1994 ਵਿੱਚ ਮੁਕਤਸਰ ਸਾਹਿਬ ਵਿੱਚ ਜੰਮੇ ਗੋਲਡੀ ਦਾ ਅਸਲੀ ਨਾਂ ਸਤਿੰਦਰਜੀਤ ਸਿੰਘ ਹੈ। ਬਰਾੜ ਖਿਲਾਫ ਕਤਲ, ਕਤਲ ਦੀ ਕੋਸ਼ਿਸ਼ ਅਤੇ ਹਥਿਆਰਾਂ ਦੀ ਤਸਕਰੀ ਵਰਗੇ ਕਰੀਬ 13 ਮਾਮਲੇ ਦਰਜ ਹਨ। ਉਸ ਵਿਰੁੱਧ ਇੰਟਰਪੋਲ ਦਾ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਗੋਲਡੀ ਬਰਾੜ ਖ਼ਿਲਾਫ਼ ਪੰਜਾਬ ਵਿੱਚ ਕਈ ਕੇਸ ਦਰਜ ਹਨ। ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਉਸ ਨੇ ਕੈਨੇਡਾ ਤੋਂ ਹੀ ਰਚੀ ਸੀ। ਬਰਾੜ ਨੇ ਸਾਲ 2022 ਵਿੱਚ ਡੇਰਾ ਸਮਰਥਕ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ। ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਸੀ। ਫਰਾਂਸ ਦੇ ਇੰਟਰਪੋਲ ਸਕੱਤਰੇਤ ਜਨਰਲ ਨੇ 12 ਦਸੰਬਰ 2022 ਨੂੰ ਉਸ ਵਿਰੁੱਧ ਰੈੱਡ ਕਾਰਨਰ ਨੋਟਿਸ ਅਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en