ਪੜਚੋਲ ਕਰੋ
ਇੱਕ ਹੀ ਪਰਿਵਾਰ ਦੇ 6 ਮੈਂਬਰਾਂ ਦੀ ਭੇਤਭਰੀ ਹਾਲਤ 'ਚ ਮੌਤ
ਚੰਡੀਗੜ੍ਹ: ਹਰਿਆਣਾ ਦੇ ਅੰਬਾਲਾ ਦੇ ਬਲਾਣਾ ਪਿੰਡ ਵਿੱਚ ਸ਼ੁੱਕਰਵਾਰ ਨੂੰ ਇੱਕ ਹੀ ਪਰਿਵਾਰ ਦੇ 6 ਮੈਂਬਰਾਂ ਦੀ ਭੇਤਭਰੀ ਹਾਲਤ ਵਿੱਚ ਮੌਤ ਹੋਈ। ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ 'ਚ ਹੜਕੰਪ ਮਚ ਗਿਆ। ਮ੍ਰਿਤਕਾਂ ਦੀ ਪਛਾਣ ਸੰਗਤ ਰਾਮ (65), ਸੁਖਵਿੰਦਰ ਸਿੰਘ (34), ਮਹਿੰਦਰ ਕੌਰ (ਪਤਨੀ ਸੰਗਤ ਰਾਮ), ਰੀਨਾ (ਸੁਖਵਿੰਦਰ ਸਿੰਘ ਦੀ ਪਤਨੀ) ਵਜੋਂ ਹੋਈ ਹੈ। ਮ੍ਰਿਤਕਾਂ ਵਿੱਚ ਸੁਖਵਿੰਦਰ ਸਿੰਘ ਦੀਆਂ ਦੋ ਧੀਆਂ ਆਸ਼ੂ (5) ਅਤੇ ਜੱਸੀ (7) ਵੀ ਸ਼ਾਮਲ ਹਨ। ਰਿਪੋਰਟਾਂ ਮੁਤਾਬਕ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਸੁਖਵਿੰਦਰ ਨੇ ਪਹਿਲਾਂ ਆਪਣੇ ਮਾਤਾ-ਪਿਤਾ ਅਤੇ ਫਿਰ ਪਤਨੀ ਅਤੇ ਬੱਚਿਆਂ ਨੂੰ ਜ਼ਹਿਰ ਦੇ ਦਿੱਤਾ। ਲਾਸ਼ਾਂ ਨੂੰ ਪੋਸਟਮਾਰਟਮ ਲਈ ਅੰਬਾਲਾ ਸ਼ਹਿਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸੁਖਵਿੰਦਰ ਇਕ ਪ੍ਰਾਈਵੇਟ ਫਰਮ 'ਚ ਕੰਮ ਕਰਦਾ ਸੀ।
ਅਪਰਾਧ
ਤੜਕੇ ਤੜਕੇ NIA ਦਾ ਛਾਪਾ, ਜਾਣੋਂ ਪੂਰੀ ਖਬਰ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਪਰਾਧ
ਅਪਰਾਧ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement