ਸੁਮੇਧ ਸੈਣੀ ਨੂੰ ਕਿਹੜੇ ਮਾਮਲੇ 'ਚ ਲੱਗਾ HC ਤੋਂ ਝਟਕਾ ?

Continues below advertisement
#Sumedhsaini #HC #ABPSanjha

ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਮੁਲਤਾਨੀ ਲਾਪਤਾ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਦੋਵੇਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਸੈਣੀ ਨੇ ਅਗਾਊਂ ਜ਼ਮਾਨਤ ਤੇ ਕੇਸ ਰੱਦ ਕਰਨ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੋਮਵਾਰ ਨੂੰ ਜਸਟਿਸ ਫਤਿਹਦੀਪ ਸਿੰਘ ਦੇ ਇਕਹਿਰੇ ਬੈਂਚ ਨੇ ਸੈਣੀ ਦੀ ਅਗਾਊਂ ਜ਼ਮਾਨਤ ਬਾਰੇ ਸੁਣਵਾਈ ਕਰਦਿਆਂ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਵੇਲੇ ਸੈਣੀ ਰੂਪੋਸ਼ ਹੈ। ਪੁਲਿਸ ਉਸ ਦੀ ਗ੍ਰਿਫਤਾਰੀ ਲਈ ਛਾਪੇ ਮਾਰ ਰਹੀ ਹੈ।ਦੱਸ ਦਈਏ ਕਿ ਸੁਮੇਧ ਸੈਣੀ ਮੁਹਾਲੀ ਦੇ ਵਸਨੀਕ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਸੈਣੀ ਨੂੰ ਹਾਈਕੋਰਟ ਤੋਂ ਵੀ ਜ਼ਮਾਨਤ ਨਹੀਂ ਮਿਲੀ ਜਿਸ ਕਰਕੇ ਹੁਣ ਉਸ ਦੀ ਗ੍ਰਿਫਤਾਰੀ ਤੈਅ ਹੈ। ਅਦਾਲਤ ਨੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਦੀ ਜਾਂਚ ਪੰਜਾਬ ਪੁਲਿਸ ਤੋਂ ਵਾਪਸ ਲੈ ਕੇ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਏਜੰਸੀ ਹਵਾਲੇ ਕਰਨ ਦੇ ਮਾਮਲੇ ਬਾਰੇ ਅਪੀਲ ਵੀ ਰੱਦ ਕਰ ਦਿੱਤੀ ਹੈ।ਸੈਣੀ ਨੇ ਪਿਛਲੇ ਦਿਨੀਂ ਧਾਰਾ 302 ਵਿੱਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਪਹਿਲਾਂ ਜਸਟਿਸ ਸੁਵੀਰ ਸਹਿਗਲ ਨੇ ਸਾਬਕਾ ਪੁਲਿਸ ਮੁਖੀ ਦੇ ਕੇਸ ਤੋਂ ਖ਼ੁਦ ਨੂੰ ਵੱਖ ਕਰ ਲਿਆ ਸੀ, ਜਿਸ ਕਾਰਨ ਸੋਮਵਾਰ ਜਸਟਿਸ ਫਤਿਹਦੀਪ ਸਿੰਘ ਦੇ ਇਕਹਿਰੇ ਬੈਂਚ ਨੇ ਸੈਣੀ ਦੀ ਅਗਾਊਂ ਜ਼ਮਾਨਤ ਤੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਦੀ ਜਾਂਚ ਪੰਜਾਬ ਪੁਲਿਸ ਤੋਂ ਵਾਪਸ ਲੈ ਕੇ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਏਜੰਸੀ ਹਵਾਲੇ ਕਰਨ ਦੇ ਮਾਮਲੇ ਦੀ ਸੁਣਵਾਈ ਕੀਤੀ। ਦੋਵੇਂ ਮਾਮਲਿਆਂ ਬਾਰੇ ਅਦਾਲਤ ਵਿੱਚ ਕਰੀਬ ਪੌਣੇ ਪੰਜ ਘੰਟੇ ਲਗਾਤਾਰ ਸੁਣਵਾਈ ਚੱਲੀ। ਜੱਜ ਨੇ ਸੁਣਵਾਈ ਮਗਰੋਂ ਫੈਸਲਾ ਰਾਖਵਾਂ ਰੱਖ ਲਿਆ ਸੀ।
Continues below advertisement

JOIN US ON

Telegram