ਜੱਗੂ ਭਗਵਾਨਪੁਰੀਆ ਨੂੰ ਆਸਾਮ ਜੇਲ ਭੇਜਿਆ
ਜੱਗੂ ਭਗਵਾਨਪੁਰੀਆ ਨੂੰ ਆਸਾਮ ਜੇਲ ਭੇਜਿਆ
Jaggu Bhagwanpuria sent to Assam jail
Punjab News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੇ ਕਤਲ ਵਿੱਚ ਸ਼ਾਮਲ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸ਼ਨੀਵਾਰ ਸ਼ਾਮ ਨੂੰ ਸਖ਼ਤ ਸੁਰੱਖਿਆ ਵਿਚਕਾਰ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਬਠਿੰਡਾ ਹਾਈ ਸਿਕਿਓਰਿਟੀ ਜੇਲ੍ਹ ਤੋਂ ਅਸਾਮ ਦੀ ਸਿਲਚਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ। ਇਸ ਤੋਂ ਪਹਿਲਾਂ 5 ਵੱਡੇ ਨਸ਼ਾ ਤਸਕਰਾਂ ਨੂੰ ਅਸਾਮ ਜੇਲ੍ਹ ਵਿੱਚ ਤਬਦੀਲ ਕੀਤਾ ਜਾ ਚੁੱਕਾ ਹੈ।
ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਾਂਅ ਵੀ ਅੰਤਰਰਾਸ਼ਟਰੀ ਡਰੱਗ ਤਸਕਰੀ ਦੇ ਮਾਮਲਿਆਂ ਵਿੱਚ ਸ਼ਾਮਲ ਸੀ। ਜੱਗੂ ਨੂੰ ਐਨਡੀਪੀਐਸ ਐਕਟ ਦੇ ਤਹਿਤ ਅਸਾਮ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਗੈਂਗਸਟਰ ਨੂੰ ਜਹਾਜ਼ ਰਾਹੀਂ ਅਸਾਮ ਭੇਜ ਦਿੱਤਾ ਹੈ। ਹਾਲਾਂਕਿ, ਸੂਤਰਾਂ ਦਾ ਕਹਿਣਾ ਹੈ ਕਿ ਜੱਗੂ ਪੰਜਾਬ ਜੇਲ੍ਹ ਵਿੱਚ ਬਹੁਤ ਖ਼ਤਰੇ ਵਿੱਚ ਸੀ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਹਾਲਾਂਕਿ, ਇਸ ਸਬੰਧ ਵਿੱਚ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।




















