25 ਲੱਖ ਆਨਲਾਈਨ ਗੇਮ 'ਚ ਹਾਰੇ ਪੁੱਤ ਨੇ ਰਚੀ ਪਿਉ ਦੇ ਕਤਲ ਦੀ ਸਾਜ਼ਿਸ਼,
Continues below advertisement
25 ਲੱਖ ਆਨਲਾਈਨ ਗੇਮ 'ਚ ਹਾਰੇ ਪੁੱਤ ਨੇ ਰਚੀ ਪਿਉ ਦੇ ਕਤਲ ਦੀ ਸਾਜ਼ਿਸ਼
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਮੁਖੀ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਦੀ ਯੋਗ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਮਰਾੜ ਕਲਾ ਵਿਖੇ ਹੋਈ ਅੰਨੇ ਕਤਲ, ਲੁੱਟ ਦੀ ਗੁੱਥੀ ਨੂੰ ਸੁਲਝਾ ਲਿਆ ਹੈ, ਮ੍ਰਿਤਕ ਲਖਵੀਰ ਸਿੰਘ ਦੇ ਲੜਕੇ ਪਿਆਰਜੀਤ ਸਿੰਘ ਨੇ ਖੁਦ ਹੀ ਰਚੀ ਸੀ ਲੁੱਟ ਦੀ ਝੁਠੀ ਵਾਰਦਾਤ ਅਤੇ ਆਪ ਹੀ ਨਿਕਲਿਆ ਆਪਣੇ ਪਿਤਾ ਦਾ ਕਾਤਲ।
ਸ਼੍ਰੀ ਤੁਸ਼ਾਰ ਗਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਨੇ ਦੱਸਿਆ ਕਿ ਪਿਆਰਜੀਤ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਬਾਜਾ ਮਰਾੜ ਨੇ ਪੁਲਿਸ ਪਾਸ ਬਿਆਨ ਦਿੱਤਾ ਕਿ ਉਹ ਆਪਣੇ ਪਿਤਾ ਲਖਵੀਰ ਸਿੰਘ ਨੂੰ ਦਵਾਈ ਦਵਾਉਣ ਲਈ ਅਲਟੋ ਕਾਰ ਵਿੱਚ ਜਾ ਰਹੇ ਸਨ ਤੇ ਜਦ ਉਹ ਪਿੰਡ ਮਰਾੜ ਕਲਾ ਫਾਟਕ ਨੇੜੇ ਪੁੱਜੇ ਤਾਂ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੀ ਕਾਰ ਦੇ ਸੀਸੇ ਤੋੜ ਦਿਤੇ, ਉਸ ਦੇ ਕੰਨ ਤੇ ਪਿਸਤੋਲ ਤਾਨ ਲਿਆ ਜੋ ਉਸ ਦਾ ਮੋਬਾਇਲ ਅਤੇ ਪਰਸ ਖੋਹਣ ਲੱਗੇ ਤੇ ਇਸੇ ਦੌਰਾਨ ਇੱਕ ਨਾ-ਮਾਲੂਮ ਵਿਅਕਤੀ ਵੱਲੋਂ ਉਸ ਦੇ ਪਿਤਾ ਦੇ ਗੱਲ ਵਿੱਚ ਲੋਹੇ ਦੇ ਸਰੀਏ ਨਾਲ ਵਾਰ ਕੀਤੇ ਤੇ ਆਪਣੇ ਹਥਿਆਰਾ ਸਮੇਤ ਮੋਟਰਸਾਇਕਲ ਤੇ ਸਵਾਰ ਹੋ ਕੇ/ ਮੌਕੇ ਤੋਂ ਫਰਾਰ ਹੋ ਗਏ। ਜਿਸ ਦੇ ਬਿਆਨਾ ਤੇ ਮੁਕੱਦਮਾ ਨੰਬਰ 63 ਮਿਤੀ 06-09-2024 ਅ/ਧ 103(1),304,62,324(3),191(3),190 ਬੀ.ਐਨ.ਐਸ. 25,27/54/59 ਅਸਲਾ ਐਕਟ ਤਹਿਤ ਥਾਣਾ ਬਰੀਵਾਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ।
ਇਸ ਵਾਰਦਾਤ ਨੂੰ ਟਰੇਸ ਕਰਨ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾ ਬਣਾ ਕੇ, ਆਧੁਨਿਕ ਢੰਗ ਤਰੀਕਿਆਂ ਦੀ ਵਰਤੋਂ ਕਰਦਿਆ ਸਾਰੇ ਪਹਿਲੂਆਂ ਤੋਂ ਤਫਤੀਸ਼ ਸ਼ੁਰੂ ਕੀਤੀ ਗਈ ਜੋ ਦੌਰਾਨ ਤਫਤੀਸ਼ ਖੁਲਾਸਾ ਹੋਇਆ ਕਿ ਮ੍ਰਿਤਕ ਲਖਵੀਰ ਸਿੰਘ ਦੇ ਪੁੱਤਰ ਪਿਆਰਜੀਤ ਸਿੰਘ ਵੱਲੋਂ ਹੀ ਆਪਣੇ ਪਿਤਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਆਪਣੀ ਕਹੀ ਦੇ ਦਸਤੇ ਨਾਲ ਆਪਣੀ ਗੱਡੀ ਦੀ ਭੰਨ ਤੋੜ ਕਰਕੇ, ਲੁੱਟ ਦਾ ਝੂਠਾ ਡਰਾਮਾ ਰਚਿਆ ਸੀ ਤੇ ਬਾਅਦ ਵਿੱਚ ਮੁਦਈ ਬਣਕੇ ਮੁਕੱਦਮਾ ਦਰਜ ਕਰਵਾ ਦਿੱਤਾ ਸੀ। ਪੁਲਿਸ ਵੱਲੋਂ ਪਿਆਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਸ ਨੇ ਆਪਣੀ ਮੁਢਲੀ ਪੁੱਛਗਿੱਛ ਦੌਰਾਨ ਮੰਨਿਆ ਕੇ ਉਹ ਆਨਲਾਇਨ ਗੇਮ ਦੌਰਾਨ ਕ੍ਰੀਬ 25 ਲੱਖ ਰੁਪਏ ਹਾਰ ਗਿਆ ਸੀ ਤੇ ਉਸ ਦਾ ਪਿਤਾ ਮ੍ਰਿਤਕ ਲਖਵੀਰ ਸਿੰਘ, ਪਿਆਰਜੀਤ ਸਿੰਘ ਤੋਂ ਪੈਸਿਆਂ ਦਾ ਹਿਸਾਬ ਮੰਗਦਾ ਸੀ, ਜਿਸ ਕਾਰਨ ਉਸ ਨੇ ਆਪਣੇ ਪਿਤਾ ਲਖਵੀਰ ਸਿੰਘ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ।
Continues below advertisement