ਪੜਚੋਲ ਕਰੋ
Punjabi Actress Tania Sharma | ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਦੇ ਮਾਰੀਆਂ ਗੋਲੀਆਂ |
ਵੱਡੀ ਖ਼ਬਰ! ਮਸ਼ਹੂਰ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਾਰੀਆਂ ਗੋਲੀਆਂ, ਹਾਲਤ ਨਾਜ਼ੁਕ
ਡਾਕਟਰ ਅਨਿਲਜੀਤ ਕੰਬੋਜ, ਜੋ ਕਿ ਮਸ਼ੂਹਰ ਅਦਾਕਾਰ ਤਾਨੀਆ ਦੇ ਪਿਤਾ ਹਨ, ਨੂੰ ਕੋਟ ਈਸੇ ਖਾਂ ਮੇਨ ਚੌਕ ਵਿਖੇ ਆਪਣੇ ਹਰਬੰਸ ਨਰਸਿੰਗ ਹੋਮ ਵਿੱਚ ਬੈਠੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਉਨ੍ਹਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਅਨਿਲਜੀਤ ਕੰਬੋਜ ਨੂੰ ਦੋ ਤੋਂ ਤਿੰਨ ਗੋਲੀਆਂ ਲੱਗੀਆਂ ਅਤੇ ਉਹ ਗੰਭੀਰ ਜ਼ਖਮੀ ਹੋ ਗਏ। ਡਾਕਟਰ ਦੀ ਹਾਲਤ ਬਹੁਤ ਨਾਜ਼ੁਕ ਹੈ। ਉਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਿਆ ਹੈ ਕਿ ਡਾਕਟਰ ਨੂੰ ਪਹਿਲਾਂ ਵੀ ਫਿਰੌਤੀ ਮੰਗਣ ਦੀਆਂ ਧਮਕੀਆਂ ਮਿਲੀਆਂ ਸਨ।
ਹੋਰ ਵੇਖੋ





















