ਪੜਚੋਲ ਕਰੋ
Advertisement
Sidhu Moosewala murder case 'ਚ ਵੱਡਾ ਅਪਡੇਟ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ 27 ਜੂਨ ਤੱਕ ਵਧੀ
ਮਾਨਸਾ ਦੀ ਇੱਕ ਅਦਾਲਤ ਨੇ ਮੰਗਲਵਾਰ ਰਾਤ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਕੇਸ 'ਚ ਹੋਰ ਪੁੱਛਗਿੱਛ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪੁਲਿਸ ਰਿਮਾਂਡ ਵਿੱਚ 27 ਜੂਨ ਤੱਕ ਦਾ ਵਾਧਾ ਕਰ ਦਿੱਤਾ ਹੈ। ਦੱਸ ਦਈਏ ਕਿ ਸਖ਼ਤ ਸੁਰੱਖਿਆ ਦੇ ਵਿਚਕਾਰ ਪੰਜਾਬ ਪੁਲਿਸ ਬਿਸ਼ਨੋਈ ਨੂੰ ਮਾਨਸਾ ਲੈ ਆਈ - ਕਿਉਂਕਿ ਉਸਦਾ ਸੱਤ ਦਿਨ ਦਾ ਪੁਲਿਸ ਰਿਮਾਂਡ 22 ਜੂਨ ਨੂੰ ਖ਼ਤਮ ਹੋਣ ਵਾਲਾ ਸੀ। ਬਾਅਦ ਵਿੱਚ ਉਸਨੂੰ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਜ਼ਿਲ੍ਹਾ ਸਿਵਲ ਹਸਪਤਾਲ ਵਿੱਚ ਉਸ ਦਾ ਮੈਡੀਕਲ ਚੈੱਕਅਪ ਕੀਤਾ ਗਿਆ। ਕਤਲ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਅਦਾਲਤ ਵਿੱਚ 35 ਪੰਨਿਆਂ ਦੀ ਰਿਪੋਰਟ ਪੇਸ਼ ਕੀਤੀ ਅਤੇ 10 ਦਿਨਾਂ ਦੇ ਹੋਰ ਪੁਲੀਸ ਰਿਮਾਂਡ ਦੀ ਮੰਗ ਕੀਤੀ। ਹਾਲਾਂਕਿ ਅਦਾਲਤ ਨੇ ਸਿਰਫ਼ ਪੰਜ ਦਿਨ ਦੀ ਰਿਮਾਂਡ ਦਿੱਤੀ ਹੈ। ਬਿਸ਼ਨੋਈ ਤੋਂ ਇਲਾਵਾ ਛੇ ਹੋਰ ਸਹਿ ਮੁਲਜ਼ਮਾਂ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਨ੍ਹਾਂ ਨੂੰ 29 ਜੂਨ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਅਪਰਾਧ
ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਚੰਡੀਗੜ੍ਹ
ਟ੍ਰੈਂਡਿੰਗ ਟੌਪਿਕ
Advertisement