(Source: ECI/ABP News)
Amritsar 'ਚ Student ਨੇ ਦਿੱਤੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਪੰਜਾਬ ਦੇ ਅੰਮ੍ਰਿਤਸਰ 'ਚ ਡੀਏਵੀ ਸਕੂਲ ਨੂੰ ਉਡਾਉਣ ਦੀ ਧਮਕੀ ਮਿਲੀ। ਇਸ ’ਤੇ ਅੰਮ੍ਰਿਤਸਰ ਪੁਲਿਸ ਨੇ ਸਕੂਲ ਦੇ ਬਾਹਰ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ। ਰਾਤ ਨੂੰ ਹੀ ਪੁਲਿਸ ਦੇ ਸਾਈਬਰ ਸੈੱਲ ਨੇ ਵਾਇਰਲ ਹੋਏ ਮੈਸੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਤਿੰਨ ਘੰਟਿਆਂ ਵਿੱਚ ਹੀ ਪੁਲਿਸ ਨੇ ਮਾਮਲੇ ਨੂੰ ਟਰੇਸ ਕਰ ਲਿਆ। ਇਹ ਅਫਵਾਹ ਸਕੂਲ ਦੇ ਵਿਦਿਆਰਥੀਆਂ ਨੇ ਹੀ ਫੈਲਾਈ ਸੀ। ਪੁਲਿਸ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਨਾਬਾਲਗ ਹੋਣ ਕਰਕੇ ਗ੍ਰਿਫਤਾਰ ਨਹੀਂ ਕੀਤਾ ਜਾ ਸਕਦਾ ਪਰ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਅਜੇ ਤੱਕ ਸਕੂਲ ਨੂੰ ਬੱਚਿਆਂ ਬਾਰੇ ਜਾਣਕਾਰੀ ਨਹੀਂ ਦਿੱਤੀ ਹੈ। ਸਕੂਲ ਦੀ ਪ੍ਰਿੰਸੀਪਲ ਪੱਲਵੀ ਸੇਠੀ ਦਾ ਕਹਿਣਾ ਹੈ ਕਿ ਜੇਕਰ ਵਿਦਿਆਰਥੀ ਉਨ੍ਹਾਂ ਦੇ ਸਕੂਲ ਦੇ ਹਨ ਤਾਂ ਉਹ ਵੀ ਕਾਰਵਾਈ ਕਰਨਗੇ। ਇਹ ਧਮਕੀ ਅੰਮ੍ਰਿਤਸਰ ਸ਼ਹਿਰ ਦੇ ਮਸ਼ਹੂਰ ਡੀਏਵੀ ਪਬਲਿਕ ਸਕੂਲ ਨੂੰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਇੰਸਟਾਗ੍ਰਾਮ 'ਤੇ ਇਕ ਮੈਸੇਜ ਵਾਇਰਲ ਹੋਇਆ ਸੀ, ਜਿਸ 'ਚ 8 ਸਤੰਬਰ ਨੂੰ ਸਕੂਲ 'ਚ ਗੋਲੀਆਂ ਚਲਾਉਣ ਦੀ ਧਮਕੀ ਦਿੱਤੀ ਗਈ ਸੀ। ਇਸ ਦੇ ਨਾਲ ਹੀ ਵਟਸਐਪ 'ਤੇ ਇਕ ਹੋਰ ਸੰਦੇਸ਼ ਸਾਂਝਾ ਕੀਤਾ ਗਿਆ, ਜਿਸ 'ਚ 8 ਸਤੰਬਰ ਨੂੰ ਸਕੂਲ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ।
![Punjab Police in Action | ਪੁਲਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ 'ਤੇ ਸ਼ਿਕੰਜਾ |abp sanjha|](https://feeds.abplive.com/onecms/images/uploaded-images/2025/02/10/6f2b140e6aec4021a7f9b83889256f9817391922258291149_original.jpg?impolicy=abp_cdn&imwidth=470)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)