Baba Tarsem Singh's mur+der | ਤਰਸੇਮ ਸਿੰਘ ਦਾ ਕ+ਤ+ਲ ਕਰਨ ਵਾਲਾ ਐਨਕਾਊਂਟਰ ਦੌਰਾਨ ਢੇਰ
Baba Tarsem Singh's mur+der | ਤਰਸੇਮ ਸਿੰਘ ਦਾ ਕ+ਤ+ਲ ਕਰਨ ਵਾਲਾ ਐਨਕਾਊਂਟਰ ਦੌਰਾਨ ਢੇਰ
#Uttarakhand #GurudwaraKarsewa #TarsemSingh #UdhamSinghNagar #abpsanjha #abplive
ਉੱਤਰਾਖੰਡ ਦੇ ਊਧਮ ਸਿੰਘ ਨਗਰ ਵਿੱਚ ਬੀਤੀ 28 ਮਾਰਚ ਨੂੰ ਸ੍ਰੀ ਨਾਨਕਮੱਤਾ ਸਾਹਿਬ ਗੁਰਦੁਆਰਾ ਡੇਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਨੂੰ ਗੋਲੀ ਮਾਰਨ ਵਾਲਾ ਅਮਰਜੀਤ ਸਿੰਘ ਉੱਤਰਾਖੰਡ ਐਸਟੀਐਫ ਅਤੇ ਹਰਿਦੁਆਰ ਪੁਲਿਸ ਵੱਲੋਂ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਇਹ ਮੁਕਾਬਲਾ ਹਰਿਦੁਆਰ ਦੇ ਭਗਵਾਨਪੁਰ ਥਾਣਾ ਖੇਤਰ ਵਿੱਚ ਹੋਇਆ। ਉੱਤਰਾਖੰਡ ਦੇ ਡੀਜੀਪੀ ਅਭਿਨਵ ਕੁਮਾਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਖਬਰ ਦੇ ਮੁਤਾਬਕ ਇਹ ਮੁਕਾਬਲਾ ਦੇਰ ਰਾਤ ਹਰਿਦੁਆਰ ਦੇ ਭਗਵਾਨਪੁਰ ਥਾਣਾ ਖੇਤਰ ਵਿੱਚ ਐਸਟੀਐਫ ਅਤੇ ਹਰਿਦੁਆਰ ਪੁਲਿਸ ਵਿਚਾਲੇ ਹੋਇਆ। ਜਿਸ ਵਿੱਚ ਬਾਬਾ ਤਰਸੇਮ ਦਾ ਕਤਲ ਕਰਨ ਵਾਲੇ ਮੁੱਖ ਦੋਸ਼ੀ ਅਮਰਜੀਤ ਸਿੰਘ ਨੂੰ ਐਸ.ਟੀ.ਐਫ. ਨੇ ਢੇਰ ਕਰ ਦਿੱਤਾ ਹੈ। ਅਮਰਜੀਤ ਸਿੰਘ ਖਿਲਾਫ ਕਈ ਕੇਸ ਦਰਜ ਹਨ। ਅਮਰਜੀਤ ਸਿੰਘ ਨੇ ਹੀ ਤਰਸੇਮ ਸਿੰਘ 'ਤੇ ਗੋਲੀਆਂ ਚਲਾਈਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਉਤਰਾਖੰਡ ਅਭਿਨਵ ਕੁਮਾਰ ਨੇ ਦੱਸਿਆ ਕਿ 28 ਮਾਰਚ ਨੂੰ ਸ੍ਰੀ ਨਾਨਕਮੱਤਾ ਸਾਹਿਬ ਗੁਰਦੁਆਰਾ ਡੇਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਨੂੰ ਗੋਲੀ ਮਾਰਨ ਵਾਲੇ ਅਮਰਜੀਤ ਸਿੰਘ ਨੂੰ ਭਗਵਾਨਪੁਰ ਥਾਣਾ ਖੇਤਰ ਵਿੱਚ ਉੱਤਰਾਖੰਡ ਐਸਟੀਐਫ ਅਤੇ ਹਰਿਦੁਆਰ ਪੁਲਿਸ ਵੱਲੋਂ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ ਹੈ।ਕਾਤਲ ਦਾ ਦੂਜਾ ਸਾਥੀ ਫਰਾਰ ਹੋ ਗਿਆ ਹੈ ਅਤੇ ਐਸਟੀਐਫ ਅਤੇ ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਬਾਬਾ ਤਰਸੇਮ ਸਿੰਘ ਦੇ ਕਤਲ ਨੂੰ ਚੁਣੌਤੀ ਵਜੋਂ ਲਿਆ ਗਿਆ। ਜਿਸ ਤੋਂ ਬਾਅਦ ਪੁਲਿਸ ਦੋਵਾਂ ਕਾਤਲਾਂ ਦੀ ਭਾਲ ਕਰ ਰਹੀ ਸੀ। ਪੁਲਿਸ ਅਜਿਹੇ ਘਿਨਾਉਣੇ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠੇਗੀ।