ਕਿਉਂ ਪਹੁੰਚੇ Cricketer Suresh Raina ਪਠਾਨਕੋਟ ?

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਕ੍ਰਿਕੇਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਹੋਏ ਹਮਲੇ ਤੇ ਕਤਲ ਦੇ ਮਾਮਲੇ 'ਚ ਲੁਟੇਰੇ-ਅਪਰਾਧੀਆਂ ਦੇ ਅੰਤਰਰਾਜੀ ਗਰੋਹ ਦੇ ਤਿੰਨ ਮੈਂਬਰਾਂ ਦੀ ਗ੍ਰਿਫ਼ਤਾਰੀ ਹੋ ਗਈ ਹੈ।ਇਸ ਮਾਮਲੇ ਵਿੱਚ ਗ੍ਰਿਫਤਾਰੀਆਂ ਦੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ 11 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨਾ ਅਜੇ ਬਾਕੀ ਹੈ। ਦੱਸ ਦਈਏ ਕਿ ਇਹ ਘਟਨਾ ਜ਼ਿਲ੍ਹਾ ਪਠਾਨਕੋਟ ਦੇ ਪੀਐਸ ਸ਼ਾਹਪੁਰਕੰਡੀ ਦੇ ਪਿੰਡ ਥਰੀਏਲ ਵਿੱਚ 19 ਅਗਸਤ ਦੀ ਰਾਤ ਨੂੰ ਹੋਈ ਸੀ।ਇਸ ਹਮਲੇ 'ਚ ਰੈਨਾ ਦੇ ਫੁੱਫੜ ਅਸ਼ੋਕ ਕੁਮਾਰ ਜੋ ਠੇਕੇਦਾਰ ਸੀਦੀ ਮੌਕੇ 'ਤੇ ਹੀ ਮੌਤ ਹੋ ਗਈ ਸੀਜਦਕਿ ਉਨ੍ਹਾਂ ਦੇ ਬੇਟਾ ਕੌਸ਼ਲ ਕੁਮਾਰ ਨੇ 31 ਅਗਸਤ ਨੂੰ ਦਮ ਤੋੜ ਦਿੱਤਾ ਸੀ ਤੇ ਪਤਨੀ ਆਸ਼ਾ ਰਾਣੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਮਲੇ 'ਚ ਜ਼ਖਮੀ ਹੋਏ ਦੋ ਹੋਰ ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।ਘਟਨਾ ਤੋਂ ਤੁਰੰਤ ਬਾਅਦ ਰੈਨਾ ਦੀ ਅਪੀਲ 'ਤੇ ਮੁੱਖ ਮੰਤਰੀ ਨੇ ਆਈਜੀਪੀ ਬਾਰਡਰ ਰੇਂਜ ਅੰਮ੍ਰਿਤਸਰ ਅਧੀਨ ਵਿਸ਼ੇਸ਼ ਜਾਂਚ ਟੀਮ (ਐਸਆਈਟੀਦੇ ਗਠਨ ਦਾ ਆਦੇਸ਼ ਦਿੱਤਾ ਸੀ। ਇਸ ਦੇ ਮੈਂਬਰ ਵਜੋਂ ਐਸਐਸਪੀ ਪਠਾਨਕੋਟਐਸਪੀ ਇਨਵੈਸਟੀਗੇਸ਼ਨ ਤੇ ਡੀਐਸਪੀ ਧਾਰ ਕਲਾਂ ਨੂੰ ਬਣਾਇਆ ਗਿਆ ਜਿਨ੍ਹਾਂ ਨੇ ਮਾਮਲੇ ਦੀ ਬਾਰੀਕੀ ਨਾਲ ਤੇ ਤੇਜ਼ੀ ਨਾਲ ਜਾਂਚ ਕੀਤੀ।

JOIN US ON

Telegram
Sponsored Links by Taboola