ਅਬੋਹਰ ਕੱਪੜਾ ਕਾਰੋਬਾਰੀ ਦੇ ਕਾਤਲਾਂ ਨੂੰ, ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ
ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਮਜੀਠੀਆ ਦੇ ਵਕੀਲਾਂ ਨੇ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਿੱਚ ਸੋਧ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਸੀ, ਜਿਸਨੂੰ ਹਾਈ ਕੋਰਟ ਨੇ ਸਵੀਕਾਰ ਕਰ ਲਿਆ ਹੈ। ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ।
ਸਾਬਕਾ ਮੰਤਰੀ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਦਾ ਪੁਲਿਸ ਰਿਮਾਂਡ 6 ਜੁਲਾਈ ਨੂੰ ਖਤਮ ਹੋ ਗਿਆ ਸੀ, ਜਿਸ ਤੋਂ ਬਾਅਦ ਮੋਹਾਲੀ ਅਦਾਲਤ ਨੇ ਉਨ੍ਹਾਂ ਨੂੰ 19 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦੀਆਂ ਬੈਰਕਾਂ ਵਿੱਚ ਸੀਸੀਟੀਵੀ ਕੈਮਰੇ ਲਗਾ ਦਿੱਤੇ ਹਨ ਤੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਕੋਈ ਵਿਸ਼ੇਸ਼ ਸਹੂਲਤਾਂ ਨਹੀਂ ਦਿੱਤੀਆਂ ਜਾਣਗੀਆਂ।






















