Akali Dal|Manpreet Ayali| ਝੂਠ ਪਰੋਸਨਾ ਬੰਦ ਕਰੋ', ਅਕਾਲੀ ਲੀਡਰਾਂ ਨੂੰ Charanjit Brar ਦੀ ਚੇਤਾਵਨੀ|abp sanjha

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਸਵੇਰੇ 10:40 ਵਜੇ ਹੋਵੇਗੀ। ਹਾਲਾਂਕਿ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਵਿਚ ਸੂਬਾ ਵਾਸੀਆਂ ਲਈ ਵੱਡੇ ਫ਼ੈਸਲੇ ਲਏ ਜਾਣਗੇ। ਪਿਛਲੀਆਂ ਕੈਬਨਿਟ ਮੀਟਿੰਗਾਂ ’ਚ ਵੀ ਲਗਾਤਾਰ ਕਈ ਵੱਡੇ ਫੈਸਲੇ ਲਏ ਗਏ ਸਨ। ਇਸ ਮੀਟਿੰਗ ਵਿਚ 'ਯੁੱਧ ਨਸ਼ਿਆਂ ਵਿਰੁੱਧ' ਨੂੰ ਹੋਰ ਤੇਜ਼ ਕਰਨ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ। ਇਸ ਵਾਰ ਦੇ ਬਜਟ ਵਿਚ ਵੀ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ ਦੇ ਨਾਲ ਹੀ ਨਗਰ ਸੁਧਾਰ ਟਰੱਸਟਾਂ ਨਾਲ ਸਬੰਧਤ ਮਾਮਲਿਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਵੀ ਲਿਆਂਦੀ ਜਾ ਸਕਦੀ ਹੈ।ਇਸ ਦੇ ਨਾਲ ਹੀ ਇਸ ਵੇਲੇ ਪੰਜਾਬ ਸਰਕਾਰ ਦਾ ਫੋਕਸ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ 'ਤੇ ਵੀ ਹੈ। ਕੁਝ ਹੀ ਦਿਨਾਂ ’ਚ ਲੁਧਿਆਣਾ ਜ਼ਿਮਨੀ ਚੋਣ ਦਾ ਐਲਾਨ ਹੋਣ ਜਾ ਰਿਹਾ ਹੈ ਤੇ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਉੱਥੇ ਡੇਰਾ ਲਾਇਆ ਹੋਇਆ ਹੈ। ਇਸ ਲਈ ਲੁਧਿਆਣਾ ਦੇ ਵਿਕਾਸ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। 

 

 

 

JOIN US ON

Telegram
Sponsored Links by Taboola