ਅਕਾਲੀ ਦਲ ਦਾ ਮਨਪ੍ਰੀਤ ਅਯਾਲੀ ਨੂੰ ਲੈ ਕੇ ਖੁਲਾਸਾ
ਲੱਦਾਖ ਦੀ ਗਲਵਾਨ ਘਾਟੀ ਵਿੱਚ ਇੱਕ ਵੱਡਾ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਦੁਰਬੁਕ ਤੋਂ ਚੋਂਗਤਾਸ਼ ਜਾ ਰਹੀ ਫੌਜ ਦੀ ਗੱਡੀ ਜ਼ਮੀਨ ਖਿਸਕਣ ਦੀ ਲਪੇਟ ਵਿੱਚ ਆ ਗਿਆ। ਇਸ ਦੁਖਦਾਈ ਘਟਨਾ ਵਿੱਚ ਦੋ ਫੌਜੀ ਅਧਿਕਾਰੀ ਸ਼ਹੀਦ ਹੋ ਗਏ, ਜਦੋਂ ਕਿ ਤਿੰਨ ਹੋਰ ਸੈਨਿਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਏਅਰਲਿਫਟ ਕਰਕੇ ਲੇਹ ਦੇ ਫੌਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਭਾਰਤੀ ਫੌਜ ਦੇ ਫਾਇਰ ਐਂਡ ਫਿਊਰੀ ਕੋਰ ਨੇ ਐਕਸ - ਜੀਓਸੀ, ਫਾਇਰ ਐਂਡ ਫਿਊਰੀ ਕੋਰ ਅਤੇ ਸਾਰੇ ਰੈਂਕ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਸਿੰਘ ਅਤੇ ਲਾਂਸ ਦਫਾਦਾਰ ਦਲਜੀਤ ਸਿੰਘ ਨੂੰ ਸਲਾਮ ਕਰਦੇ ਹਨ, ਜਿਨ੍ਹਾਂ ਨੇ 30 ਜੁਲਾਈ 2025 ਨੂੰ ਲੱਦਾਖ ਵਿੱਚ ਆਪਣੀ ਡਿਊਟੀ ਨਿਭਾਉਂਦਿਆਂ ਹੋਇਆਂ ਕੁਰਬਾਨੀ ਦਿੱਤੀ ਅਤੇ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਨ।






















