Amritpal Singh| ਤਰਨਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ? abp sanjha
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਦਿਨੋਂ-ਦਿਨ ਘਟਣ ਦੀ ਥਾਂ ਵਧਦੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਬਿਕਰਮ ਮਜੀਠੀਆ ਡਰੱਗ ਕੇਸ ਵਿੱਚ ਹੁਣ ਨਵਾਂ ਹੀ ਤੱਥ ਸਾਹਮਣੇ ਆਇਆ ਹੈ। ਮਜੀਠੀਆ ਤੋਂ ਇੱਕ ਮੋਬਾਈਲ ਬਰਾਮਦ ਹੋਇਆ, ਜਿਸ ਵਿੱਚ ਖੰਨਾ ਦੇ ਰਹਿਣ ਵਾਲੇ ਜਸਮੀਤ ਸਿੰਘ ਦਾ ਸਿੰਮ ਨਿਕਲਿਆ ਹੈ। ਜਿਸ ਤੋਂ ਬਾਅਦ ਮਜੀਠੀਆ ਹੋਰ ਸਵਾਲਾਂ ਦੇ ਘੇਰੇ ਵਿੱਚ ਫਸਦੇ ਨਜ਼ਰ ਆ ਰਹੇ ਹਨ।ਜਸਮੀਤ ਸਿੰਘ ਨੇ ਇਹ ਸਿਮ ਕਾਰਡ 2021 ਵਿੱਚ ਖਰੀਦਿਆ ਸੀ। ਉਹ ਉਸ ਸਮੇਂ ਖੰਨਾ ਬੱਸ ਸਟੈਂਡ 'ਤੇ ਇੱਕ ਨਿੱਜੀ ਟਰਾਂਸਪੋਰਟ ਕੰਪਨੀ ਵਿੱਚ ਕੰਮ ਕਰਦਾ ਸੀ। ਜਸਮੀਤ ਦਾ ਪਰਿਵਾਰ ਮੂਲ ਰੂਪ ਵਿੱਚ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਹੈ। ਉਹ ਕੁਝ ਸਮਾਂ ਪਹਿਲਾਂ ਹੀ ਖੰਨਾ ਵਿੱਚ ਕਿਰਾਏ ਦੇ ਮਕਾਨ ‘ਤੇ ਰਹਿਣ ਲੱਗ ਪਿਆ ਸੀ। ਜਾਂਚ ਏਜੰਸੀਆਂ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਜਸਮੀਤ ਦਾ ਸਿਮ ਕਾਰਡ ਮਜੀਠੀਆ ਤੱਕ ਕਿਵੇਂ ਪਹੁੰਚਿਆ। ਮੋਹਾਲੀ ਵਿਜੀਲੈਂਸ ਦੀ ਇੱਕ ਟੀਮ ਜਸਮੀਤ ਦੇ ਖੰਨਾ ਸਥਿਤ ਘਰ ਪਹੁੰਚੀ। ਟੀਮ ਨੇ ਉਸਦੇ ਪਰਿਵਾਰ ਤੋਂ ਪੁੱਛਗਿੱਛ ਕੀਤੀ। ਖੰਨਾ ਅਤੇ ਫਤਿਹਗੜ੍ਹ ਸਾਹਿਬ ਪੁਲਿਸ ਨੇ ਵੀ ਜਾਂਚ ਕੀਤੀ।