Amritsar | ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣ ਰਹੇ ਗ਼ੈਰ ਕਾਨੂੰਨੀ ਹੋਟਲ ਕੀਤਾ ਢਹਿ-ਢੇਰੀ !
Amritsar | ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣ ਰਹੇ ਗ਼ੈਰ ਕਾਨੂੰਨੀ ਹੋਟਲ ਕੀਤਾ ਢਹਿ-ਢੇਰੀ !
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਬਣ ਰਹੀ ਗ਼ੈਰ ਕਾਨੂੰਨੀ ਢੰਗ ਨਾਲ ਬਣਾਈ ਜਾ ਰਹੀ ਇਮਾਰਤ ਨੂੰ ਅਫ਼ਸਰਾਂ ਦੀ ਨਿਗਰਾਨੀ ਵਿੱਚ ਢਾਹਿਆ ਗਿਆ। ਦੱਸ ਦਈਏ ਕਿ ਦਰਬਾਰ ਸਾਹਿਬ ਦੇ ਨਾਲ ਬਣ ਰਹੇ ਛੇ ਮੰਜ਼ਿਲਾਂ ਹੋਟਲ 'ਤੇ ਨਗਰ ਨਿਗਮ ਨੇ ਕਾਰਵਾਈ ਕੀਤੀ ਜ਼ਿਕਰ ਕਰ ਦਈਏ ਕਿ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਆਏ ਸਨ ਤੇ ਇਸ ਦੇ ਚਲਦੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਬਿਲਡਿੰਗ ਨੂੰ ਲੈ ਕੇ ਇਤਰਾਜ਼ ਜਤਾਇਆ ਗਿਆ ਸੀ
ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਨੂੰ ਕਿਹਾ ਗਿਆ ਸੀ ਕਿ ਪਿਛਲੇ ਇੱਕ ਮਹੀਨੇ ਤੋਂ ਉਹ ਨਗਰ ਨਿਗਮ ਨੂੰ ਸ਼ਿਕਾਇਤ ਕਰ ਰਹੇ ਹਨ ਪਰ ਨੂੰ ਲੈ ਕੇ ਕੋਈ ਸੁਣਵਾਈ ਨਹੀਂ ਹੋ ਰਹੀ ਹੈ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਸਨ ਤੇ ਹੁਣ ਬਿਲਡਿੰਗ ਵਿਭਾਗ ਵੱਲੋਂ ਇਸ ਦੀ ਉਪਰਲੀ ਮੰਜ਼ਿਲ ਨੂੰ ਢਾਹ ਦਿੱਤਾ ਗਿਆ ਹੈ