ਭਿਖਾਰੀਆਂ ਦੇ SCAM ਖ਼ਿਲਾਫ਼ ਸਰਕਾਰ ਦਾ ਵੱਡਾ ਐਕਸ਼ਨ!
ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾ ਦਿੱਤੀ ਹੈ। ਦੂਜੇ ਪਾਸੇ, ਬਿਕਰਮ ਮਜੀਠੀਆ ਵਿਰੁੱਧ ਐਸਆਈਟੀ ਅਤੇ ਵਿਜੀਲੈਂਸ ਵਿਭਾਗ ਦੀ ਸਾਂਝੀ ਕਾਰਵਾਈ ਵਿੱਚ, ਸ਼ੁੱਕਰਵਾਰ ਨੂੰ ਚੰਡੀਗੜ੍ਹ ਅਤੇ ਦਿੱਲੀ ਵਿੱਚ ਉਨ੍ਹਾਂ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਆਮ ਆਦਮੀ ਪਾਰਟੀ (AAP) ਦੀ ਆਗੂ ਅਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਸਿਆਸਤ ਤੋਂ ਪੂਰੀ ਤਰ੍ਹਾਂ ਨਾਲ ਕਿਨਾਰਾ ਕਰ ਲਿਆ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅਸਤੀਫਾ ਸੌਂਪ ਦਿੱਤਾ ਹੈ। ਇਸ ਦੌਰਾਨ, ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਅਨਮੋਲ ਗਗਨ ਦੇ ਇਸ ਫੈਸਲੇ ਨੂੰ ਆਮ ਆਦਮੀ ਪਾਰਟੀ ਤੇ ਅਰਵਿੰਦ ਕੇਜਰੀਵਾਲ ਉੱਤੇ ਵਰਤੋਂ ਤੇ ਨਸ਼ਟ ਕਰਨ ਦੀ ਰਾਜਨੀਤੀ ਦੇ ਦੋਸ਼ ਲਾਏ ਹਨ।