Bambiha Gang | ਬੰਬੀਹਾ ਗੈਂਗ ਦੇ ਗੈਂਗਸਟਰਾਂ 'ਤੇ ਪੁਲਿਸ ਦੀ ਵੱਡੀ ਕਾਰਵਾਈ| Yadwinder Murder Case Faridkot

ਫਰੀਦਕੋਟ ਪੁਲਿਸ ਵੱਲੋ ਕਾਊਟਰ ਇੰਟੈਲੀਜੈਸ ਅਤੇ ਐਟੀ ਗੈਗਸਟਰ ਟਾਸਕ ਫੋਰਸ ਪੰਜਾਬ ਦੇ ਨਾਲ ਸਾਂਝੀ ਕਾਰਵਾਈ ਦੌਰਾਨ ਬੰਬੀਹਾ ਗੈਗ ਨਾਲ ਸਬੰਧਿਤ 07 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਪਿੰਡ ਬਾਹਮਣਵਾਲਾ ਵਿਖੇ ਹੋਏ ਕਤਲ ਮਾਮਲੇ ਵਿੱਚ ਸ਼ਾਮਿਲ ਸਨ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਕਪੂਰ ਡੀ.ਆਈ.ਜੀ ਫਰੀਦਕੋਟ ਰੇਂਜ ਵੱਲੋ  ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਦੋਸ਼ੀਆਂ ਵਿੱਚ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 03 ਮੁੱਖ ਦੋਸ਼ੀ ਚਿੰਕੀ (ਵਾਸੀ ਜੈਤੋ), ਗੁਰਮੀਤ ਸਿੰਘ ਉਰਫ ਗੁੰਬਰ ਰਾਜਪੂਤ ਅਤੇ ਮਨਪ੍ਰੀਤ ਸਿੰਘ ਉਰਫ ਗੱਤਰੀ ਜੋ ਕਿ ਫਾਜਿਲਕਾ ਜਿਲੇ ਦੇ ਜਲਾਲਾਬਾਦ ਨਾਲ ਸਬੰਧਿਤ ਹਨ, ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋ ਇਲਾਵਾ ਦੋਸ਼ੀਆ ਨੂੰ ਅਸਲਾ, ਪੈਸੇ ਅਤੇ ਰਿਹਾਇਸ਼ ਮੁਹੱਇਆ ਕਰਵਾਉਣ ਵਾਲੇ 04 ਦੋਸ਼ੀਆਂ ਸੂਰਜ ਕੁਮਾਰ (ਵਾਸੀ ਸਿਰਸਾ, ਹਰਿਆਣਾ) ਅਤੇ ਫਿਰੋਜਪੁਰ ਜਿਲ੍ਹੇ ਨਾਲ ਸਬੰਧਿਤ ਜਸਵੰਤ ਸਿੰਘ ਉਰਫ ਮੰਗਲ, ਹਰਮਨਪ੍ਰੀਤ ਸਿੰਘ ਉਰਫ ਹਰਮਨ ਅਤੇ ਬੰਟੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

JOIN US ON

Telegram
Sponsored Links by Taboola