Bathinda Sarhind ਨਹਿਰ 'ਚ ਡੁੱਬ ਰਹੇ 11 ਲੋਕਾਂ ਦੀ ਬਚਾਈ ਜਾਨ, ਪੁਲਿਸ ਦੇ ਜਵਾਨਾਂ ਦਾ ਜੋਸ਼ ਤੇ ਜਜ਼ਬਾ|CM Bhagwant
ਬੀਤੇ ਦਿਨ ਬਠਿੰਡਾ ਦੀ ਸਰਹਿੰਦ ਨਹਿਰ ਵਿੱਚ ਡਿੱਗੀ ਕਾਰ ਵਿਚੋਂ 11 ਲੋਕਾਂ ਦੀ ਜਾਨ ਬਚਾ ਕੇ ਬਠਿੰਡਾ ਪੁਲਿਸ ਦੇ ਚਾਰ ਪੀ.ਸੀ.ਆਰ. ਮੁਲਾਜ਼ਮਾਂ ਨੇ ਬਹਾਦੁਰੀ ਦੀ ਮਿਸਾਲ ਕਾਇਮ ਕੀਤੀ ਇਸ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਲ ਮੁਲਾਕਾਤ ਕਰਕੇ ਹੌਂਸਲਾ ਅਫਜਾਈ ਕੀਤੀ ਗਈ ਹੈ ਤੇ ਭਵਿੱਖ ਲਈ ਵੀ ਹੱਲਾਸ਼ੇਰੀ ਦਿੱਤੀ ਹੈ।ਇਸ ਮੁਲਾਕਾਤ ਦੀ ਤਸਵੀਰ ਆਮ ਆਦਮੀ ਪਾਰਟੀ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤੇ ਉੱਤੇ ਲਿਖੀ ਗਈ ਹੈ ਜਿਸ ਵਿੱਚ ਉਨ੍ਹਾਂ ਲਿਖਿਆ, ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਰਿਹਾਇਸ਼ ‘ਤੇ ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਬਹਾਦਰ ਪੁਲਿਸ ਕਰਮੀਆਂ ਨੇ ਕਾਰ ਸਵਾਰ11 ਜਣਿਆਂ ਦੀ ਜਾਨ ਨਹਿਰ ‘ਚੋਂ ਸਾਰਿਆਂ ਨੂੰ ਸਹੀ ਸਲਾਮਤ ਬਾਹਰ ਕੱਢਕੇ ਬਚਾਈ। CM ਮਾਨ ਨੇ ਸਾਰਿਆਂ ਦੀ ਹੌਸਲਾ ਅਫ਼ਜਾਈ ਕੀਤੀ ਨਾਲ ਹੀ ਭਵਿੱਖ ‘ਚ ਵੀ ਇਸੇ ਤਰ੍ਹਾਂ ਇਨਸਾਨੀਅਤ ਨਾਤੇ ਮੁੱਢਲੇ ਫ਼ਰਜ਼ ਨਿਭਾਉਣ ਲਈ ਹੱਲਾਸ਼ੇਰੀ ਦਿੱਤੀ।
Tags :
Bathinda Sarhind