Bhagwant Mann ਨੂੰ ਸਿੱਧੇ ਹੋਏ Partap Bajwa, ਦਿੱਲੀ ਵਾਲਿਆਂ ਦਾ ਮਨਸੂਬਾ ਪੂਰਾ ਨਹੀਂ ਹੋਣ ਦੇਣਾ|abp sanjha
Punjab News: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਬੇਅਦਬੀ ਦੇ ਮੁੱਦੇ 'ਤੇ ਸਖ਼ਤ ਕਾਨੂੰਨ ਬਣਾਉਣ 'ਤੇ ਵਿਚਾਰ-ਵਟਾਂਦਰਾ ਹੋਵੇਗਾ। ਵਿਧਾਨ ਸਭਾ ਵੱਲੋਂ ਸੈਸ਼ਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ।
ਬੇਅਦਬੀ ਕੀਤੇ ਜਾਣ ’ਤੇ ਮਿਲੇ ਮੌਤ ਦੀ ਸਜ਼ਾ
ਪੰਜਾਬ ਸਰਕਾਰ ਵੱਲੋਂ ਸੱਦੇ ਜਾ ਰਹੇ ਸੈਸ਼ਨ ਨੂੰ ਲੈ ਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ’ਤੇ ਸਜ਼ਾ ਘੱਟੋ ਘੱਟ ਮੌਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਿਨਾਂ ਇਹ ਘਟਨਾਵਾ ਨਹੀਂ ਰੁਕਣਗੀਆਂ, ਹਾਲਾਂਕਿ ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਇਸ ਨੂੰ ਰਾਜਨੀਤਿਕ ਲਈ ਨਹੀਂ ਵਰਤਿਆ ਜਾਣਾ ਚਾਹੀਦਾ ਹੈ।






















