ਨਿਹੰਗ ਸਿੰਘਾਂ ਵੱਲੋਂ ਵੱਡਾ ਐਲਾਨ, ਨਹੀਂ ਹੋਣ ਦਿਆਂਗੇ ਨਵੇਂ ਜਥੇਦਾਰ ਦੀ ਤਾਜਪੋਸ਼ੀ
ਨਿਹੰਗ ਸਿੰਘਾਂ ਵੱਲੋਂ ਵੱਡਾ ਐਲਾਨ, ਨਹੀਂ ਹੋਣ ਦਿਆਂਗੇ ਨਵੇਂ ਜਥੇਦਾਰ ਦੀ ਤਾਜਪੋਸ਼ੀ
ਤਿੰਨ ਤਖਤ ਸਾਹਿਬਾਨ ਦੇ ਜਥੇਦਾਰਾਂ ਨੂੰ ਹਟਾਉਣ ਮਗਰੋਂ ਪੰਥਕ ਸਿਆਸਤ ਵਿੱਚ ਭੂਚਾਲ ਆਇਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਫੈਸਲੇ ਦੀ ਵਿਆਪਕ ਅਲੋਚਨਾ ਹੋ ਰਹੀ ਹੈ। ਅਕਾਲੀ ਦਲ ਦੇ ਲੀਡਰ ਅਸਤੀਫੇ ਦੇ ਰਹੇ ਹਨ। ਇਸ ਸਭ ਵਿਚਾਲੇ 10 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਹੋਣੀ ਹੈ ਪਰ ਇਸ ਤੋਂ ਪਹਿਲਾਂ ਹੀ ਨਿਹੰਗ ਸਿੰਘ ਜਥੇਬੰਦੀ ਵੱਲੋਂ ਇਸ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਨੂੰ ਲੈ ਕੇ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਨਵੇਂ ਥਾਪੇ ਗਏ ਜਥੇਦਾਰ ਦੀ ਤਾਜਪੋਸ਼ੀ ਨਹੀਂ ਹੋਣ ਦੇਣਗੇ ਤੇ ਇਸ ਦਾ ਵਿਰੋਧ ਕਰਨਗੇ। ਇਸ ਮੌਕੇ ਉਨ੍ਹਾਂ ਨੇ ਦੂਜੀਆਂ ਜਥੇਬੰਦੀਆਂ ਨੂੰ ਵੀ ਆਨੰਦਪੁਰ ਸਾਹਿਬ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਫੌਜਾਂ ਇੱਥੇ ਤਿਆਰ ਬਰ ਤਿਆਰ ਹੋਕੇ ਪਹੁੰਚਣ ਤੇ ਉਹ ਵੀ ਇੱਥੇ ਪਹੁੰਚ ਰਹੇ ਹਨ।






















