SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਵੱਡਾ ਫੈਸਲਾ| ਧਾਮੀ ਦਾ ਅਸਤੀਫ਼ਾ ਨਹੀਂ ਹੋਵੇਗਾ ਪ੍ਰਵਾਨ|

ਹਰਜਿੰਦਰ ਸਿੰਘ ਧਾਮੀ ਦੇ ਨਾਲ ਅੰਤ੍ਰਿੰਗ ਕਮੇਟੀ (Anterim Committee) ਦੀ ਚਲੀ ਲੰਬੀ ਮੀਟਿੰਗ ਤੋਂ ਬਾਅਦ ਸੁਰਜੀਤ ਸਿੰਘ ਤੁਗਲਵਾਦ (Surjit Singh Tugalwaad) ਨੇ ਬਾਹਰ ਆ ਕੇ ਇੱਕ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨਾਲ ਵਿਚਾਰ ਚਰਚਾ ਹੋਈ ਹੈ ਅਤੇ ਉਨ੍ਹਾਂ ਨੇ ਇੱਕ ਦਿਨ ਦਾ ਸਮਾਂ ਮੰਗਿਆ ਹੈ ਕਿ ਇਸ ਤੋਂ ਬਾਅਦ ਉਹ ਆਪਣਾ ਫੈਸਲਾ ਸੁਣਾਣਗੇ।ਉਨ੍ਹਾਂ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੇ ਹਾਂ ਵਾਲੇ ਫੈਸਲੇ ਤੇ ਬਹੁਤ ਵਿਚਾਰਾਂ ਹੋਈਆਂ ਹਨ ਅਤੇ ਉਹਨਾਂ ਨੂੰ ਆਸ ਹੈ ਕਿ ਆਉਣ ਵਾਲੇ ਕੱਲ ਨੂੰ ਹਰਜਿੰਦਰ ਸਿੰਘ ਧਾਮੀ ਆਪਣਾ ਅਹੁਦਾ ਸੰਭਾਲ ਲੈਣਗੇ। ਉਨ੍ਹਾਂ ਨੇ ਕਿਹਾ ਹੈ ਕਿ ਹਰਜਿੰਦਰ ਸਿੰਘ ਧਾਮੀ ਨੇ ਐਸਜੀਪੀਸੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਉਸ ਤੋਂ ਬਾਅਦ ਲਗਾਤਾਰ ਇਹ ਪੰਜਵੀਂ ਮੀਟਿੰਗ ਸੀ ਅਤੇ ਇਹ  ਮੀਟਿੰਗਾਂ ਦਾ ਦੌਰ ਉਸ ਦਿਨ ਤੋਂ ਹੀ ਜਾਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਧਾਮੀ ਨੂੰ ਮਨਾਉਣ ਦੀ ਕੋਸ਼ਿਸ਼ਾਂ ਜਾਰੀ ਹਨ।

JOIN US ON

Telegram
Sponsored Links by Taboola