ਪੰਚਾਇਤੀ ਚੋਣਾ 'ਚ ਧੱਕੇਸ਼ਾਹੀ 'ਤੇ ਬੋਲੇ Bikram Majithiya, CM Maan ਤੋਂ ਮੰਗਿਆ ਜਵਾਬ |
ਅੰਮ੍ਰਿਤਸਰ ਵਿੱਚ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪੰਚਾਇਤੀ ਚੋਣਾਂ ਨੂੰ ਲੈਕੇ ਪੰਜਾਬ ਸਰਕਾਰ ਨੂੰ ਵੱਡੇ ਸਵਾਲ ਕੀਤੇ ਹਨ। ਮਜੀਠੀਆ ਨੇ ਕਿਹਾ ਕਿ ਧੱਕੇ ਨਾਲ ਆਪਣੀ ਮਰਜ਼ੀ ਮੁਤਾਬਿਕ ਸਰਕਾਰ ਲੋਕਾਂ ਦੀਆਂ ਨਾਮਜ਼ਦਗੀਆਂ ਬਗੈਰ ਕਾਰਣ ਦੱਸੇ ਰੱਦ ਕਰ ਰਹੀ ਹੈ। ਪੰਜਾਬ ਸਰਕਾਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਟਿੱਚ ਜਾਣਦਿਆਂ ਸ਼ਰੇਆਮ ਧੱਕਾ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਕਾਨੂੰਨ ਵਿਵਸਥਾ ਨੂੰ ਲੈਕੇ ਵੀ ਚਿੰਤਾ ਜ਼ਾਹਿਰ ਕੀਤੀ। ਮਜੀਠੀਆ ਨੇ ਆਖਿਆ ਕਿ ਸੂਬੇ ਅੰਦਰ ਸਭ ਕੁੱਝ ਗੈਂਗਸਟਰ ਹੀ ਤੈਅ ਕਰ ਰਹੇ ਹਨ। ਜੱਗੂ ਭਗਵਾਨਪੁਰੀਆ ਵਰਗੇ ਗੈਂਗਸਟਰ ਜੇਲ੍ਹਾਂ ਅੰਦਰ ਬੈਠ ਕੇ ਸੂਬਾ ਚਲਾ ਰਹੇ ਹਨ। ਬਿਕਰਮ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਅੰਦਰ ਹਰ ਫਰੰਟ ਉੱਤੇ ਫੇਲ੍ਹ ਹੋਈ ਹੈ।