Cabinet Meeting| CM ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ 'ਤੇ ਲੱਗ ਸਕਦੀ ਮੁਹਰ|abp sanjha
Cabinet Meeting| CM ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ 'ਤੇ ਲੱਗ ਸਕਦੀ ਮੁਹਰ|abp sanjha ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ 'ਤੇ ਲੱਗ ਸਕਦੀ ਮੁਹਰ Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਮੀਟਿੰਗ ਸੱਦੀ ਹੈ। ਦੱਸ ਦਈਏ ਕਿ ਇਹ ਮੀਟਿੰਗ ਭਲਕੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦੁਪਹਿਰ 12 ਵਜੇ ਹੋਵੇਗੀ। Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਮੀਟਿੰਗ ਸੱਦੀ ਹੈ।ਇਹ ਮੀਟਿੰਗ ਭਲਕੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦੁਪਹਿਰ 12 ਵਜੇ ਹੋਵੇਗੀ। ਹਾਲਾਂਕਿ ਹਾਲੇ ਤੱਕ ਕੋਈ ਏਜੰਡਾ ਜਾਰੀ ਨਹੀਂ ਹੋਇਆ ਹੈ। ਪਰ ਕਿਤੇ ਨਾ ਕਿਤੇ ਮੰਨਿਆ ਜਾ ਰਿਹਾ ਹੈ ਕਿ ਵਿਭਾਗਾਂ ਵਿੱਚ ਭਰਤੀ ਅਤੇ ਵਿਕਾਸ ਏਜੰਡਿਆਂ ‘ਤੇ ਮੁਹਰ ਲੱਗ ਸਕਦੀ ਹੈ। ਖਾਸ ਗੱਲ ਇਹ ਹੈ ਕਿ ਇਹ ਇੱਕ ਹਫਤੇ ਵਿੱਚ ਦੂਜੀ ਮੀਟਿੰਗ ਹੈ, ਇਸ ਤੋਂ ਪਹਿਲਾਂ ਲੈਂਡ ਪੂਲਿੰਗ ਨੀਤੀ ਨੂੰ ਲੈਕੇ ਬੈਠਕ ਹੋਈ ਸੀ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੋ ਦਿਨਾਂ ਦੇ ਗੁਜਰਾਤ ਦੌਰੇ ‘ਤੇ ਹਨ। ਅੱਜ ਉੱਥੇ ਉਨ੍ਹਾਂ ਦਾ ਪ੍ਰੋਗਰਾਮ ਹੈ, ਜਿਸ ਤੋਂ ਬਾਅਦ ਉਹ ਅੱਜ ਹੀ ਵਾਪਸ ਆ ਜਾਣਗੇ।ਮੁੱਖ ਮੰਤਰੀ ਨੇ ਵਾਪਸ ਆਉਂਦਿਆਂ ਹੀ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਉੱਥੇ ਹੀ ਆਉਣ ਵਾਲੇ ਦਿਨਾਂ ਵਿੱਚ ਤਰਨਤਾਰਨ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ। ਸਰਕਾਰ ਇਸ ਨੂੰ ਲੈਕੇ ਵੀ ਪੂਰੀਆਂ ਤਿਆਰੀਆਂ ਕਰ ਰਹੀ ਹੈ।






















