Chandigarh| ਹੋਲੀ ਵਾਲੇ ਦਿਨ ਵਾਪਰਿਆ ਵੱਡਾ ਹਾਦਸਾ, 3 ਦੀ ਮੌਤ |

ਚੰਡੀਗੜ੍ਹ ਦੇ ਜ਼ੀਰਕਪੁਰ ਬਾਰਡਰ 'ਤੇ ਸ਼ੁੱਕਰਵਾਰ ਸਵੇਰੇ ਹੋਲੀ ਲਈ ਲਗਾਏ ਗਏ ਨਾਕੇ 'ਤੇ ਇੱਕ ਕਾਰ ਨੇ ਪੁਲਿਸ ਮੁਲਾਜ਼ਮਾਂ ਅਤੇ ਇੱਕ ਵਿਅਕਤੀ ਨੂੰ ਕੁਚਲ ਦਿੱਤਾ। ਹਾਦਸੇ 'ਚ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਤਿੰਨੋਂ ਵਿਅਕਤੀ ਸੁਰੱਖਿਆ ਲਈ ਲਗਾਈਆਂ ਗਈਆਂ ਕੰਡਿਆਲੀਆਂ ਤਾਰਾਂ ਵਿੱਚ ਫਸ ਗਏ ਅਤੇ ਉਨ੍ਹਾਂ ਦੇ ਸਰੀਰ ਦੇ ਟੁਕੜੇ-ਟੁਕੜੇ ਹੋ ਗਏ।

ਮ੍ਰਿਤਕਾਂ ਵਿੱਚ ਕਾਂਸਟੇਬਲ ਸੁਖਦਰਸ਼ਨ, ਹੋਮ ਗਾਰਡ ਵਾਲੰਟੀਅਰ ਰਾਜੇਸ਼ ਅਤੇ ਇੱਕ ਵਿਅਕਤੀ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਖੁਦ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਪੁਲੀਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖ਼ਿਲਾਫ਼ ਸੈਕਟਰ 31 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਗੱਡੀ ਦੇ ਅੰਦਰ ਬੈਠੇ ਤਿੰਨ ਨਾਬਾਲਗਾਂ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ।

JOIN US ON

Telegram
Sponsored Links by Taboola