ਮੁੱਖ ਮੰਤਰੀ ਮਾਨ ਨੂੰ ਪੈ ਗਈ ਝੋਨੇ ਦੀ ਫ਼ਿਕਰ, ਅਚਾਨਕ ਪਹੁੰਚੇ ਕੇਂਦਰ ਮੰਤਰੀ ਦੇ ਦਰਬਾਰ|
ਤਰਨਤਾਰਨ ਦੇ ਝਬਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵੱਡੀ ਰੈਲੀ ਕੀਤੀ। ਇਸ ਮੌਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਤਰਨਤਾਰਨ ਹਲਕੇ ਦਾ ਇੰਚਾਰਜ ਲਾਇਆ ਜਾਂਦਾ ਹੈ। ਬਾਦਲ ਨੇ ਕਿਹਾ ਕਿ ਬੀਬੀ ਰੰਧਾਵਾ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਹੋਣਗੇ।ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਸੀਟ ਨੂੰ ਆਪਣੀ ਮਜ਼ਬੂਤ ਸੀਟਾਂ ਵਿੱਚੋਂ ਇਕ ਗਿਣਿਆਂ ਜਾਂਦਾ ਹੈ ਪਰ ਇਸ ਵਾਰ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਲਈ ਰਾਹ ਸੌਖਾ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨ ਤਾਰਨ ਤੋਂ ਚੋਣ ਲੜਨ ਵਾਲੇ ਅਤੇ ਕਈ ਵਾਰ ਵਿਧਾਇਕ ਚੁਣੇ ਗਏ ਹਰਮੀਤ ਸਿੰਘ ਸੰਧੂ ਪਿਛਲੇ ਦਿਨੀਂ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਅਜਿਹੇ ਹਾਲਾਤ ਵਿੱਚ ਅਕਾਲੀ ਦਲ ਨੂੰ ਇੱਥੋਂ ਨਵੇਂ ਚਿਹਰੇ ’ਤੇ ਦਾਅ ਖੇਡਿਆ ਹੈ।






















