ਪੜਚੋਲ ਕਰੋ
Cyber Fraud| Digital Arrest| ਇੱਕ ਕਾਲ ਨੇ ਉ਼ਡਾਏ 30 ਲੱਖ! ਤੁਸੀਂ ਵੀ ਹੋ ਜਾਓ ਸਾਵਧਾਨ! | abp sanjha| Viral
Cyber Fraud| Digital Arrest| ਇੱਕ ਕਾਲ ਨੇ ਉ਼ਡਾਏ 30 ਲੱਖ! ਤੁਸੀਂ ਵੀ ਹੋ ਜਾਓ ਸਾਵਧਾਨ! | abp sanjha| Viral
ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਾਈਬਰ ਗਿਰੋਹ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ ਜ਼ਿਲ੍ਹਾਂ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਥਾਣਾ ਸਾਈਬਰ ਕ੍ਰਾਈਮ ਦੀ ਪੁਲਿਸ ਨੇ ਇੱਕ ਵਿਅਕਤੀ ਨੇ ਡਿਜੀਟਲ ਗ੍ਰਿਫਤਾਰੀ ਦਾ ਡਰਾਵਾ ਦੇ ਕੇ ਹਰਪਾਲ ਸਿੰਘ ਨਾਮਕ ਵਿਅਕਤੀ ਤੋਂ 30 ਲੱਖ ਰੁਪਏ ਦੀ ਡਿਜੀਟਲ ਠੱਗੀ ਮਾਰੀ ਗਈ ਸੀ ਜਿਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਸੰਦੀਪ ਸਿੰਘ ਦੀ ਟੀਮ ਵੱਲੋਂ ਇਸ ਸਾਈਬਰ ਠੱਗੀ ਮਾਮਲੇ ਵਿੱਚ ਚਾਰ ਵਿਅਕਤੀ ਨੂੰ ਕਾਬੂ ਕੀਤਾ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਦੇ ਤਾਰ ਰਾਸ਼ਟਰੀ ਪੱਧਰ ਤੱਕ ਜੁੜੇ ਹੋਏ ਹਨ ਜਿਸ ਲਈ ਪੁਲਿਸ ਵੱਲੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਜਿਸ ਤਹਿਤ ਪੁਲਿਸ ਵੱਲੋਂ ਹੁਣ ਤੱਕ 7 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ, ਜਦਕਿ ਪੁਲਿਸ ਵੱਲੋਂ 4 ਵਿਅਕਤੀਆਂ ਦੀ ਗਿਰਫਤਾਰੀ ਕਰਕੇ 9 ਲੱਖ ਰੁਪਏ ਰਿਕਵਰ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਹੋਰ ਵੀ ਵਿਅਕਤੀ ਸ਼ਾਮਿਲ ਹਨ ਜਿਨਾਂ ਨੂੰ ਜਲਦੀ ਗ੍ਰਿਫਤਾਰ ਕਰ ਲਿੱਤਾ ਜਾਵੇਗਾ। ਇਸ ਮੌਕੇ ਜਿਲਾ ਪੁਲਿਸ ਮੁਖੀ ਵੱਲੋਂ ਵਿਸ਼ੇਸ਼ ਤੌਰ ਤੇ ਲੋਕਾਂ ਨੂੰ ਸਾਈਬਰ ਠੱਗਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਗਈ ।
Tags :
Cyber Fraud| Digital Arrest|ਹੋਰ ਵੇਖੋ






















