ਪੜਚੋਲ ਕਰੋ

ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂ

ਥਾਈਲੈਂਡ ਦਾ 8 ਘੰਟੇ ਦਾ ਸਫ਼ਰ ਹੁਣ 4 ਘੰਟੇ ਵਿੱਚ ਕਰੋ
 
ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂ
 

ਥਾਈਲੈਂਡ ਦੀ ਥਾਈ ਲਾਇਨ ਏਅਰ ਵੱਲੋਂ ਬੈੰਕਾਕ - ਅੰਮ੍ਰਿਤਸਰ ਵਿਚਕਾਰ 28 ਅਕਤੂਬਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ 

ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ, ਸਮੀਪ ਸਿੰਘ ਗੁਮਟਾਲਾ ਅਤੇ ਭਾਰਤ ‘ਚ ਕਨਵੀਨਰ ਯੋਗੇਸ਼ ਕਾਮਰਾ ਨੇ ਨਵੀਆਂ ਉਡਾਣਾਂ ਦੇ ਐਲਾਨ ‘ਤੇ ਖੁਸ਼ੀ ਜ਼ਾਹਰ ਕਰਦੇ ਹੋਏ ਦੱਸਿਆ ਕਿ ਇਸ ਉਡਾਣ ਦਾ ਸੰਚਾਲਨ ਹਫ਼ਤੇ ‘ਚ ਚਾਰ ਦਿਨ ਹੋਇਆ ਕਰੇਗਾ। ਏਅਰਲਾਈਨ ਦੀ ਵੈਬਸਾਈਟ ਅਨੁਸਾਰ ਇਹ ਉਡਾਣ ਬੈਂਕਾਕ ਦੇ ਡੌਨ ਮੁਏਂਗ ਅੰਤਰਰਾਸ਼ਟਰੀ ਹਵਾਈ ਅੱਡਾ (ਡੀਐਮਕੇ) ਤੋਂ ਸੋਮਵਾਰ, ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਰਾਤ ਨੂੰ 8:10 'ਤੇ ਰਵਾਨਾ ਹੋਇਆ ਕਰੇਗੀ ਅਤੇ ਸਿਰਫ 4 ਘੰਟੇ 45 ਮਿੰਟ ਬਾਦ, ਸਥਾਨਕ ਸਮੇਂ ਅਨੁਸਾਰ ਰਾਤ 11:25 'ਤੇ ਅੰਮ੍ਰਿਤਸਰ ਪਹੁੰਚੇਗੀ। ਅੰਮ੍ਰਿਤਸਰ ਤੋਂ ਵਾਪਸੀ ਦੀ ਉਡਾਣ ਮੰਗਲਵਾਰ, ਬੁੱਧਵਾਰ, ਸ਼ੁੱਕਰਵਾਰ ਅਤੇ ਐਤਵਾਰ ਅੱਧੀ ਰਾਤ ਤੋਂ ਬਾਅਦ 00:25 'ਤੇ ਰਵਾਨਾ ਹੋ ਕੇ 4 ਘੰਟੇ 20 ‘ਚ ਸਵੇਰੇ 06:15 'ਤੇ ਬੈਂਕਾਰ ‘ਚ ਪਹੁੰਚੇਗੀ।

ਆਪਣੇ ਉਤਸ਼ਾਹ ਦਾ ਪ੍ਰਗਟਾਵਾ ਕਰਦੇ ਹੋਏ ਗੁਮਟਾਲਾ ਨੇ ਕਿਹਾ, "ਬੈਂਕਾਕ ਅਤੇ ਅੰਮ੍ਰਿਤਸਰ ਵਿਚਕਾਰ ਉਡਾਣਾਂ ਦੀ ਸ਼ੁਰੂਆਤ ਇਸ ਖੇਤਰ ਲਈ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਵਧਾਉਣ ਲਈ ਸਾਡੇ ਚੱਲ ਰਹੇ ਯਤਨਾਂ ਵਿੱਚ ਇੱਕ ਹੋਰ ਵੱਡਾ ਮੀਲ ਪੱਥਰ ਹੈ। ਇਹਨਾਂ ਉਡਾਣਾਂ ਦੇ ਸ਼ੁਰੂ ਹੋਣ ਨਾਲ ਪੰਜਾਬ ਅਤੇ ਉੱਤਰੀ ਭਾਰਤ ਦੇ ਸੈਰ-ਸਪਾਟਾ ਅਤੇ ਵਪਾਰ ਨੂੰ ਹੋਰ ਹੁਲਾਰਾ ਮਿਲੇਗਾ। ਥਾਈਲੈਂਡ ‘ਚ ਵੱਸਦਾ ਸਿੱਖ ਅਤੇ ਪੰਜਾਬੀ ਭਾਈਚਾਰਾ ਹੀ ਨਹੀਂ, ਬਲਕਿ ਹੋਰਨਾਂ ਕਈ ਧਰਮਾਂ ਤੋਂ ਲੋਕ ਹਰਮੰਦਿਰ ਸਾਹਿਬ ਅਤੇ ਹੋਰ ਇਤਿਹਾਸਕ ਸਥਾਨਾਂ ਦਾ ਦੌਰਾ ਕਰਨ ਲਈ ਸਿੱਧਾ ਪੰਜਾਬ ਆ ਜਾ ਸਕਣਗੇ।"

ਕਾਮਰਾ ਨੇ ਅੱਗੇ ਦੱਸਿਆ, "ਅੰਮ੍ਰਿਤਸਰ ਪਹਿਲਾਂ ਹੀ ਮਲੇਸ਼ੀਆ ਏਅਰਲਾਈਨਜ਼, ਏਅਰ ਏਸ਼ੀਆ ਐਕਸ, ਬਾਟਿਕ ਏਅਰ ਦੁਆਰਾ ਕੁਆਲਾਲੰਪੂਰ ਅਤੇ ਸਕੂਟ ਦੁਆਰਾ ਸਿੰਗਾਪੁਰ ਤੋਂ ਸਿੱਧੀਆਂ ਉਡਾਣਾਂ ਨਾਲ ਦੱਖਣ-ਪੂਰਬੀ ਏਸ਼ੀਆ ਦੇ ਕਈ ਮੁਲਕਾਂ ਨਾਲ ਜੁੜਿਆ ਹੋਇਆ ਹੈ। ਇਹਨਾਂ ਦੋਨੋ ਏਅਰਪੋਰਟ ਰਾਹੀਂ ਵੀ ਬੈਂਕਾਕ ਨਾਲ ਸੰਪਰਕ ਉਪਲੱਬਧ ਹੈ। ਪਰ ਹੁਣ ਇਸ ਸਿੱਧੀ ਉਡਾਣ ਦੇ ਨਾਲ ਯਾਤਰਾ ਦਾ ਸਮਾਂ 8 ਤੋਂ 10 ਘੰਟੇ ਤੋਂ ਘੱਟ ਕੇ ਹੁਣ ਅੱਧਾ ਰਹਿ ਜਾਵੇਗਾ।”

ਇਸ ਸਿੱਧੀ ਉਡਾਣ ਦੇ ਸ਼ੁਰੂ ਹੋਣ ‘ਤੇ ਗੁਆਂਢੀ ਸੂਬੇ ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵਸਨੀਕਾਂ ਨੂੰ ਵੀ ਫਾਇਦਾ ਹੋਵੇਗਾ, ਜੋ ਅਕਸਰ ਥਾਈਲੈਂਡ ਜਾਂਦੇ ਹਨ। ਕਾਮਰਾ ਅਨੁਸਾਰ ਉਹ ਹੁਣ ਸਿੱਧਾ ਥਾਈਲੈਂਡ ਦੇ ਪ੍ਰਸਿੱਧ ਬੀਚ ਸਥਾਨਾਂ ਜਿਵੇਂ ਫੁਕੇਟ, ਕਰਾਬੀ, ਕੋਹ ਸਾਮੂਈ ਅਤੇ ਹੁਆ ਹਿਨ ਦੇ ਨਾਲ-ਨਾਲ ਥਾਈਲੈਂਡ ਦੇ ਮਸ਼ਹੂਰ ਸ਼ਹਿਰ ਚਿਆਂਗ ਮਾਈ, ਚਿਆਂਗ ਰਾਏ, ਸੂਰਤ ਥਾਨੀ ਅਤੇ ਅਯੁਥਯਾ ਆਦਿ ਜਾ ਸਕਣਗੇ।

ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਅਸੀਂ ਪੰਜਾਬੀ ਭਾਈਚਾਰੇ ਨੂੰ ਇਸ ਨਵੀਂ ਉਡਾਣ ਦਾ ਲਾਭ ਉਠਾਉਣ ਅਤੇ ਇਸ ਰੂਟ ਨੂੰ ਸਫਲ ਬਣਾਉਣ ਲਈ ਅਪੀਲ ਕਰਦੇ ਹਾਂ। ਸਾਨੂੰ ਉਮੀਦ ਹੈ ਕਿ ਇਸ ਰੂਟ ਦੀ ਸਫਲਤਾ ਤੋਂ ਬਾਦ ਥਾਈਲੈਂਡ ਦੀਆਂ ਹੋਰ ਏਅਰਲਾਈਨਾਂ ਵੀ ਅੰਮ੍ਰਿਤਸਰ ਲਈ ਉਡਾਣਾਂ ਸ਼ੁਰੂ ਕਰਨ ਬਾਰੇ ਵਿਚਾਰ ਕਰਨਗੀਆਂ। ਯਾਤਰੀ ਥਾਈ ਲਾਇਨ ਏਅਰ ਦੀ ਅਧਿਕਾਰਤ ਵੈੱਬਸਾਈਟ, ਮੋਬਾਈਲ ਐਪ ਜਾਂ ਅਧਿਕਾਰਤ ਟਰੈਵਲ ਏਜੰਟਾਂ ਰਾਹੀਂ ਆਪਣੀਆਂ ਉਡਾਣਾਂ ਬੁੱਕ ਕਰ ਸਕਦੇ ਹਨ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
Punjab News: ਪੰਜਾਬ ਤੋਂ ਵੱਡੀ ਖਬਰ, ਸੋਸ਼ਲ ਮੀਡੀਆ ਐਕਟੀਵਿਸਟ ਨੂੰ ਕੀਤਾ ਗਿਆ ਗ੍ਰਿਫ਼ਤਾਰ, BSNL ਜੇਈ ਨੂੰ...
Punjab News: ਪੰਜਾਬ ਤੋਂ ਵੱਡੀ ਖਬਰ, ਸੋਸ਼ਲ ਮੀਡੀਆ ਐਕਟੀਵਿਸਟ ਨੂੰ ਕੀਤਾ ਗਿਆ ਗ੍ਰਿਫ਼ਤਾਰ, BSNL ਜੇਈ ਨੂੰ...
ਵੱਡੀ ਖ਼ਬਰ! ਲੁਧਿਆਣਾ ਨਗਮ ਨਿਗਮ 'ਚ ਵਿਜੀਲੈਂਸ ਦੀ Raid, ਪ੍ਰਾਪਰਟੀ ਟੈਕਸ ਇੰਸਪੈਕਟਰ ਕਾਬੂ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਨਗਮ ਨਿਗਮ 'ਚ ਵਿਜੀਲੈਂਸ ਦੀ Raid, ਪ੍ਰਾਪਰਟੀ ਟੈਕਸ ਇੰਸਪੈਕਟਰ ਕਾਬੂ; ਮੱਚੀ ਹਫੜਾ-ਦਫੜੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਹੁਣ ਲੁਧਿਆਣਾ ਦੇ ਇੱਕ ਹੋਰ ਗੁਰਦੁਆਰੇ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, 2 ਹਮਲਾਵਰਾਂ ਨੇ ਬਾਬੇ ਦੇ ਕਮਰੇ ਨੂੰ ਬਣਾਇਆ ਨਿਸ਼ਾਨਾ...
ਪੰਜਾਬ 'ਚ ਵੱਡੀ ਵਾਰਦਾਤ, ਹੁਣ ਲੁਧਿਆਣਾ ਦੇ ਇੱਕ ਹੋਰ ਗੁਰਦੁਆਰੇ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, 2 ਹਮਲਾਵਰਾਂ ਨੇ ਬਾਬੇ ਦੇ ਕਮਰੇ ਨੂੰ ਬਣਾਇਆ ਨਿਸ਼ਾਨਾ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
Embed widget