ਪੜਚੋਲ ਕਰੋ

ਕਿਸਾਨਾਂ ਨੇ ਰੋਕੀ ਰੇਲ, ਲੋਕ ਹੋਏ ਪਰੇਸ਼ਾਨ

ਅੱਜ ਪੂਰੇ ਦੇਸ਼ ਵਿੱਚ ਵੱਖ-ਵੱਖ ਥਾਵਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਦੋ ਘੰਟੇ ਲਈ ਰੇਲਾਂ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਜਿਸ ਦੇ ਚਲਦੇ ਅੰਮ੍ਰਿਤਸਰ ਦਿੱਲੀ ਰੇਲ ਮਾਰਗ ਤੇ ਦੇਵੀਦਾਸਪੁਰਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜਦਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਮਾਨਾਵਾਲਾ ਵਿਖੇ ਰੇਲਾਂ ਰੋਕ ਕੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਉਹਨਾਂ ਕਿਹਾ ਕਿ ਅੱਜ ਦਾ ਸਾਡਾ ਇਹ ਦੋ ਘੰਟੇ ਦਾ ਰੇ ਰੁੱਖ ਅੰਦੋਲਨ ਹੈ ਪੰਜਾਬ ਦੇ ਵਿੱਚ ਦੋ ਫੋਰਮਾਂ ਅਤੇ ਦੇਸ਼ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਇਹ ਧਰਨਾ ਪ੍ਰਦਰਸ਼ਨ ਅੱਜ ਕੀਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂ ਪਲਵਿੰਦਰ ਸਿੰਘ ਮਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮਾਨਾ ਵਾਲਾ ਰੇਲਵੇ ਸਟੇਸ਼ਨ ਤੇ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਤੇ ਕਿਸਾਨ ਬੀਬੀਆਂ ਨੇ ਰੋਕ ਕੇ ਧਰਨਾ ਪ੍ਰਦਰਸ਼ਨ ਕਰਕੇ ਕਿਸਾਨੀ ਏਕਤਾ ਦਾ ਸਬੂਤ ਦਿੱਤਾ ਹੈ। ਉਹਨਾਂ ਕਿਹਾ ਕਿ ਅੱਜ ਲਖੀਮਪੁਰ ਖੀਰੀ ਵਿੱਚ ਜਿਹੜੇ ਸਾਡੇ ਕਿਸਾਨ ਵੀਰ ਮਾਰੇ ਗਏ ਸਨ ਤੇ ਇੱਕ ਪੱਤਰਕਾਰ ਦੀ ਮੌਤ ਹੋ ਗਈ ਸੀ ਉਹਨਾਂ ਦੀ ਵਰੇਗਣ ਨੂੰ ਲੈ ਕੇ ਤੇ ਉਹਨਾਂ ਨੂੰ ਇਨਸਾਫ ਦਿਵਾਉਣ ਦੇ ਲਈ ਲੈ ਕੇ ਅੱਜ ਦੋ ਘੰਟੇ ਲਈ ਦੇਸ਼ ਭਰ ਵਿੱਚ ਰਹੀ ਰੋਕ ਅੰਦੋਲਨ ਕੀਤਾ ਜਾ ਰਿਹਾ ਹੈ। ਉੱਥੇ ਹੀ ਐਮਐਸਪੀ ਗਰੰਟੀ ਕਾਨੂੰਨ ਤੇ ਹੋਰ ਕਈ ਮੰਗਾਂ ਨੂੰ ਲੈ ਕੇ ਸਾਡੇ ਵੱਲੋਂ ਜਿਹੜਾ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਕੇਂਦਰ ਦੀ ਸੁੱਤੀ ਸਰਕਾਰ ਨੂੰ ਜਗਾਉਣ ਲਈ ਸਾਨੂੰ ਧਰਨਾ ਪ੍ਰਦਰਸ਼ਨ ਕਰ ਰਿਹਾ ਹੈ ਕਿਉਂਕਿ ਜਦੋਂ ਤੱਕ ਅਸੀਂ ਧਰਨੇ ਪ੍ਰਦਰਸ਼ਨ ਨਹੀਂ ਕਰਦੇ ਤੇ ਉਦੋਂ ਤੱਕ ਕੇਂਦਰ ਸਰਕਾਰ ਦੇ ਕੰਨ ਤੇ ਜਦੋਂ ਤੱਕ ਨਹੀਂ ਸਰਕਦੀ ਉੱਥੇ ਉਹਨਾਂ ਨੇ ਕੰਗਨਾ ਰਨੋਤ ਅਤੇ ਰਵਨੀਤ ਸਿੰਘ ਬਿੱਟੂ ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਦੋਵੇਂ ਭਾਜਪਾ ਦੇ ਇਸ ਵੇਲੇ ਚਹੇਤੇ ਬਣੇ ਹਨ ਉਹਨਾਂ ਕਿਹਾ ਕਿ ਪਹਿਲਾਂ ਰਵਨੀਤ ਸਿੰਘ ਬਿੱਟੂ ਨਰਿੰਦਰ ਮੋਦੀ ਨੂੰ ਗਾਲਾਂ ਕੱਢਦਾ ਸੀ ਤੇ ਅੱਜ ਉਹਦੇ ਕਹੇ ਤੇ ਕਿਸਾਨਾਂ ਦੇ ਖਿਲਾਫ ਤੇ ਸਿੱਖਾਂ ਦੇ ਖਿਲਾਫ ਬਿਆਨਬਾਜ਼ੀ ਕਰ ਰਿਹਾ ਹੈ ਉਹਨਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ ਧੱਕਾ ਕੀਤਾ ਜਾ ਰਿਹਾ ਹੈ। ਜਿਹੜੀਆਂ ਹਾਈਵੇ ਲਈ ਜਮੀਨਾਂ ਅਕਵਾਇਰ ਕੀਤੀਆਂ ਜਾਣੀਆਂ ਸਨ ਉਹ ਕਿਸਾਨਾਂ ਦੀਆਂ ਧੱਕੇ ਦੇ ਨਾਲ ਜਮੀਨਾਂ ਅਕਵਾਇਰ ਕੀਤੀਆਂ ਜਾ ਰਹੀਆਂ ਹਨ। ਰਿਪੋਰਟ ਹਜੇ ਤੱਕ ਜਿਹੜੀ ਲਾਗੂ ਨਹੀਂ ਕੀਤੀ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨਾਲ ਵਾਪਰੀ ਘਟਨਾ ਦੇ ਵਿੱਚ ਹਜੇ ਤੱਕ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਹੋਈਆਂ ਅਤੇ ਕਿਸਾਨਾਂ ਨੂੰ ਇਨਸਾਫ ਨਹੀਂ ਮਿਲਿਆ ਇਸ ਤੋਂ ਇਲਾਵਾ 13 ਫਰਵਰੀ 2024 ਤੋਂ ਕਿਸਾਨੀ ਅੰਦੋਲਨ ਸ਼ੰਬੂ ਬਾਰਡਰ ਤੇ ਚੱਲ ਰਿਹਾ ਉਸ ਦੌਰਾਨ ਵੀ ਵੱਡੀ ਗਿਣਤੀ ਚ ਕਿਸਾਨਾਂ ਦੀਆਂ ਸ਼ਹਾਦਤਾਂ ਹੋਈਆਂ ਅਤੇ ਹਜੇ ਤੱਕ ਉਸ ਮਾਮਲੇ ਚ ਵੀ ਕਿਸਾਨਾਂ ਨੂੰ ਇਨਸਾਫ ਨਹੀਂ ਮਿਲਿਆ ਅਤੇ ਨਾ ਹੀ ਕਿਸਾਨਾਂ ਦੀ ਫਸਲ ਤੇ ਐਮਐਸਪੀ ਲੀਗਲ ਗਰੰਟੀ ਕਾਨੂੰਨ ਬਣਿਆ ਹੈ। ਅਤੇ ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਮਾਫ ਹੋਈ ਨਰੇਗਾ ਫਸਲੀ ਬੀਮਾ ਯੋਜਨਾ ਆਦਿ ਤਹਿਤ ਮੰਗਾਂ ਵੀ ਸਰਕਾਰ ਨੇ ਨਹੀਂ ਮੰਨਿਆ ਜਿਸ ਨੂੰ ਲੈ ਕੇ ਕਿਸਾਨ ਅੱਜ ਦੇਸ਼ ਪੱਧਰ ਤੇ ਦੋ ਘੰਟੇ ਤੱਕ ਰੇਲਾਂ ਰੋਕ ਕੇ ਪ੍ਰਦਰਸ਼ਨ ਕਰਨਗੇ ਉਹਨਾਂ ਕਿਹਾ ਕਿ ਕਿਸਾਨਾਂ ਦੇ ਉੱਪਰ ਧੱਕੇ ਨਾਲ ਪਰਾਲੀ ਸਾੜਨ ਦਾ ਮੁੱਦਾ ਠੋਕਿਆ ਜਾ ਰਿਹਾ ਉਹਨਾਂ ਕਿਹਾ ਕਿ ਵਿਗਿਆਨਿਕ ਢੰਗ ਨਾਲ ਦੇਖੀਏ ਤੇ 2% ਪ੍ਰਦੂਸ਼ਣ ਹੀ ਕਿਸਾਨਾਂ ਦੀ ਪਰਾਲੀ ਨਾਲ ਬਣਦਾ ਹੈ ਅਤੇ 98% ਪ੍ਰਦੂਸ਼ਣ ਕਿੱਥੋਂ ਆਉਂਦਾ ਹੈ ਉਸ ਬਾਰੇ ਸਰਕਾਰ ਬੋਲਣ ਨੂੰ ਤਿਆਰ ਨਹੀਂ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਤੋਂ ਬਦਲਾਖੋਰੀ ਦੀ ਨੀਤੀ ਨਾਲ ਪਰਾਲੀ ਸਾੜਨ ਦਾ ਮੁੱਦਾ ਕਿਸਾਨਾਂ ਤੇ ਥੋਪ ਰਹੀ ਹੈ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਭਾਜਪਾ ਦੇ ਨੇਤਾ ਰਵਨੀਤ ਬਿੱਟੂ ਅਤੇ ਹੁਣ ਕੰਗਨਾ ਰਨੌਤ ਵੱਲੋਂ ਜਾਣ ਬੁਝ ਕੇ ਕਿਸਾਨਾਂ ਪ੍ਰਤੀ ਗਲਤ ਬਿਆਨਬਾਜੀਆਂ ਕੀਤੀਆਂ ਜਾ ਰਹੀਆਂ ਹਨ। ਅਤੇ ਭਾਜਪਾ ਦੇ ਵੱਡੇ ਲੀਡਰਾਂ ਨੂੰ ਚਾਹੀਦਾ ਹੈ ਕਿ ਆਪਣੇ ਅਜਿਹੇ ਨੇਤਾਵਾਂ ਦੇ ਬਿਆਨਬਾਜ਼ੀਆਂ ਤੇ ਨਕੇਲ ਕੱਸਣ ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਕੰਗਨਾ ਰਨੋਤ ਜੋ ਆਏ ਦਿਨ ਹੀ ਗਲਤ ਬਿਆਨਬਾਜ਼ੀਆਂ ਕਰਦੀ ਹੈ ਇਸ ਦੇ ਲਈ ਕੰਗਣਾ ਰਨੌਤ ਦਾ ਡੋਪ ਟੈਸਟ ਹੋਣਾ ਚਾਹੀਦਾ ਹੈ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget