ਮਜੀਠੀਆ ਦੇ ਕੇਸ ਨੂੰ ਲੈ ਕੇ ਮੋਹਾਲੀ ਅਦਾਲਤ 'ਚ ਸੁਣਵਾਈ|

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਲੈਂਡ ਪੂਲਿੰਗ ਨੀਤੀ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਲਈ ਕੋਰ, ਵਰਕਿੰਗ ਕਮੇਟੀ, ਜ਼ਿਲ੍ਹਾ ਮੁਖੀਆਂ ਅਤੇ ਹਲਕਾ ਇੰਚਾਰਜਾਂ ਨਾਲ ਇੱਕ ਸਾਂਝੀ ਮੀਟਿੰਗ ਕੀਤੀ ਹੈ। ਇਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਵੱਲੋਂ ਆਮ ਆਦਮੀ ਪਾਰਟੀ ਸਰਕਾਰ ਦੀ Land Grabbing Scheme ਖਿਲਾਫ ਪੱਕੇ ਮੋਰਚੇ ਦਾ ਐਲਾਨ ਕੀਤਾ ਗਿਆ ਹੈ। ਅਕਾਲੀ ਦਲ ਵਲੋਂ ਐਲਾਨ ਕੀਤਾ ਗਿਆ ਹੈ ਕਿ 1 ਸਤੰਬਰ ਤੋਂ ਪੱਕਾ ਮੋਰਚਾ ਲੱਗੇਗਾ, ਜਿਸ ਦੀ ਪਹਿਲੇ ਦਿਨ ਅਗਵਾਈ ਖ਼ੁਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਤੋਂ ਬਾਅਦ ਵੱਖ-ਵੱਖ ਲੀਡਰਸ਼ਿਪ ਦੀ ਡਿਊਟੀ ਲਾਈ ਗਈ ਹੈ, ਜੋ ਕਿ ਇਸ ਮੋਰਚੇ ਨੂੰ ਸਾਂਭੇਗੀ। 

JOIN US ON

Telegram
Sponsored Links by Taboola