Jathedar Harpreet Singh| SGPC | ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ
Jathedar Harpreet Singh| SGPC | ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ
Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰਨੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੇਵਾਵਾਂ ਖਤਮ ਕਰ ਦਿੱਤੀ ਗਈ ਹੈ। ਇਹ ਮੀਟਿੰਗ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਅਤੇ ਇਸ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।
ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਕਰ ਰਹੀ ਕਮੇਟੀ ਦੀ ਰਿਪੋਰਟ ਨੂੰ ਸਵੀਕਾਰ ਕਰ ਲਿਆ ਗਿਆ ਹੈ ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੀ ਇਸ ਫੈਸਲੇ ਦਾ ਵਿਰੋਧ ਕੀਤਾ, ਪਰ ਫੈਸਲਾ ਬਹੁਮਤ ਨਾਲ ਲਿਆ ਗਿਆ।
ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਸੀ ਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਜਾਰੀ ਸੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਡਿਊਟੀਆਂ ਦੀ ਕਥਿਤ ਉਲੰਘਣਾ ਅਤੇ ਪ੍ਰਬੰਧਕੀ ਬੇਨਿਯਮੀਆਂ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ।

















